ਪੰਜਾਬ ‘ਚ ਕੜਾਕੇ ਦੀ ਠੰਡ ਦਾ ਅਲਰਟ ਜਾਰੀ , ਇਹ ਜ਼ਿਲ੍ਹਾ ਰਿਹਾ ਸਭ ਤੋਂ ਠੰਡਾ

ਪੰਜਾਬ: ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਤੇਜ਼ ਹੋ ਗਈ ਹੈ।ਬੀਤੇ ਦਿਨ, ਆਦਮਪੁਰ ਦੇਸ਼ ਦੇ ਸਭ ਤੋਂ ਠੰਢੇ ਮੈਦਾਨੀ ਸ਼ਹਿਰ ਵਜੋਂ ਦਰਜ ਕੀਤਾ ਗਿਆ ਜਿੱਥੇ ਘੱਟੋ-ਘੱਟ ਤਾਪਮਾਨ 2.4 ਡਿਗਰੀ ਸੈਲਸੀਅਸ ਸੀ, ਜਦੋਂ ਕਿ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 2.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਵਿੱਚ ਪੰਜਾਬ ਭਰ ਵਿੱਚ ਤਾਪਮਾਨ 2 ਡਿਗਰੀ ਤੱਕ ਡਿੱਗ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਦੀ ਠੰਢ ਦੀ ਸੰਭਾਵਨਾ ਹੈ। ਅੱਜ ਦੇ ਲਈ ਸੀਤ ਲਹਿਰ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈੈ।ਇਸ ਦੌਰਾਨ, 5 ਅਤੇ 7 ਦਸੰਬਰ ਨੂੰ ਹਿਮਾਚਲ ਦੇ ਉੱਚੇ ਇਲਾਕਿਆਂ ਵਿੱਚ ਹਲਕੇ ਮੀਂਹ ਅਤੇ ਬਰਫ਼ਬਾਰੀ ਦੀ ਉਮੀਦ ਹੈ। ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਹੋਈ ਹੈ। ਮੌਸਮ ਵਿਭਾਗ ਦੇ ਅਨੁਸਾਰ, 8 ਦਸੰਬਰ ਤੋਂ ਹਿਮਾਚਲ ਵਿੱਚ ਮੌਸਮ ਦੁਬਾਰਾ ਖੁਸ਼ਕ ਹੋਣ ਦੀ ਉਮੀਦ ਹੈ।