ਜਲੰਧਰ ’ਚ ਵਾਪਰਿਆ ਭਿਆਨਕ ਹਾਦਸਾ, ਧੁੰਦ ਕਾਰਨ ਟਰੱਕ ਨਾਲ 3 ਕਾਰਾਂ ਦੀ ਹੋਈ ਟੱਕਰ
ਜਲੰਧਰ : ਪੰਜਾਬ ਵਿੱਚ ਠੰਡ ਦੀ ਲਹਿਰ ਚੱਲਣ ਕਾਰਨ ਸਵੇਰੇ ਅਤੇ ਸ਼ਾਮ ਠੰਡ ਬਹੁਤ ਜ਼ਿਆਦਾ ਵਧ ਗਈ ਹੈ। ਅੱਜ ਵੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਠੰਡ ਦੀ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਗਿਆ ਹੈ, ਉੱਥੇ ਹੀ ਅੱਡਾ ਬਿਆਸ ਪਿੰਡ ਕੋਲ ਧੁੰਦ ਕਰਕੇ ਸਵੇਰੇ ਟਰੱਕ ਨੇ ਅਚਾਨਕ ਬ੍ਰੇਕ ਲਾ ਦਿੱਤੀ।ਇਸ ਦੌਰਾਨ ਪਿੱਛੋਂ ਆ ਰਹੀਆਂ ਤਿੰਨ ਕਾਰਾਂ ਟਰੱਕ ਨਾਲ ਟਕਰਾ ਗਈਆਂ। ਹਾਦਸੇ ਵਿੱਚ ਤਿੰਨ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਸੜਕ ਸੁਰੱਖਿਆ ਬਲ ਦੇ ਇੰਸਪੈਕਟਰ (SSI) ਰਣਧੀਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਸਪੈਕਟਰ ਐੱਸ.ਐੱਸ.ਆਈ. ਰਣਧੀਰ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 8 ਵਜੇ ਹਲਕੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਸੀ। ਇਸ ਦੌਰਾਨ ਟਰੱਕ ਦੇ ਅਚਾਨਕ ਬ੍ਰੇਕ ਲਾਉਣ ਕਾਰਨ ਉਸਦੇ ਪਿੱਛੇ ਆ ਰਹੀ ਇਨੋਵਾ, ਬੈਲੇਨੋ ਅਤੇ ਸਵਿਫਟ ਦੀ ਟੱਕਰ ਹੋ ਗਈ।ਹਾਦਸੇ ਵਿੱਚ ਗੌਰਵ ਵਾਸੀ ਮਾਡਲ ਟਾਊਨ ਜਲੰਧਰ, ਅਨਿਲ ਕਮਤ ਅਤੇ ਪ੍ਰਦੀਪ ਸਿੰਘ ਦੋਵੇਂ ਵਾਸੀ ਮਾਡਲ ਹਾਊਸ ਜਲੰਧਰ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਨੇ ਜ਼ਖ਼ਮੀਆਂ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਾਲਾ ਬੱਕਰਾ ਪਹੁੰਚਾਇਆ। ਟੀਮ ਨੇ ਹਾਦਸਾਗ੍ਰਸਤ ਗੱਡੀਆਂ ਨੂੰ ਸਾਈਡ ‘ਤੇ ਕਰਕੇ ਸੜਕ ਸਾਫ਼ ਕੀਤੀ ਅਤੇ ਆਵਾਜਾਈ ਮੁੜ ਸ਼ੁਰੂ ਕਰਵਾ ਦਿੱਤੀ। ਉੱਥੇ ਹੀ ਘਟਨਾ ਦੀ ਸੂਚਨਾ ਪੁਲਿਸ ਚੌਕੀ ਵਿੱਚ ਦੇ ਦਿੱਤੀ ਗਈ ਹੈ। ਹਾਦਸੇ ਵਿੱਚ ਕਾਰਾਂ ਹਾਦਸਾਗ੍ਰਸਤ ਹੋ ਗਈ।
SikhDiary