ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨ ਹੋਣਗੇ ਬਲੈਕਲਿਸਟ

ਫਿਰੋਜ਼ਪੁਰ: ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਕਮ RTA ਫਿਰੋਜ਼ਪੁਰ ਅਮਨਦੀਪ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ ਅਤੇ ਕੇਂਦਰੀ ਮੋਟਰ ਵਹੀਕਲ ਨਿਯਮ 1989 ਦੀ ਧਾਰਾ 167 ਦੇ ਤਹਿਤ, ਜੇਕਰ 90 ਦਿਨਾਂ ਦੇ ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਹੈ, ਤਾਂ ਵਿਭਾਗ ਵੱਲੋਂ ਸਬੰਧਤ ਵਾਹਨਾਂ ਨੂੰ ਬਲੈਕਲਿਸਟ ਕੀਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਵਾਹਨ ਨੂੰ ਬਲੈਕਲਿਸਟ ਕੀਤੇ ਜਾਣ ਕਾਰਨ, ਸਬੰਧਤ ਵਾਹਨ ਦਾ ਮਾਲਕ ਬੀਮਾ, ਪ੍ਰਦੂਸ਼ਣ ਅਤੇ ਰਜਿਸਟ੍ਰੇਸ਼ਨ ਆਦਿ ਵਰਗੀਆਂ ਕੋਈ ਵੀ ਸਰਕਾਰੀ ਸੇਵਾਵਾਂ ਪ੍ਰਾਪਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਹਨਾਂ ਦੇ ਚਲਾਨ ਕੀਤੇ ਗਏ ਹਨ, ਉਨ੍ਹਾਂ ਨੂੰ ਤੁਰੰਤ ਖੇਤਰੀ ਟਰਾਂਸਪੋਰਟ ਦਫ਼ਤਰ ਫਿਰੋਜ਼ਪੁਰ ਵਿਖੇ ਬਕਾਇਆ ਰਕਮ ਜਮ੍ਹਾ ਕਰਵਾਉਣ ਅਤੇ ਇਸ ਕਾਰਵਾਈ ਕਾਰਨ ਅਗਲੀ ਕਾਰਵਾਈ ਤੋਂ ਬਚਣ ਦੇ ਨਿਰਦੇਸ਼ ਦਿੱਤੇ ਗਏ ਹਨ।ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨ ਹੋਣਗੇ ਬਲੈਕਲਿਸਟ