ਡੇਢ ਕਿਲੋ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਬਠਿੰਡਾ: ਸੀ.ਆਈ.ਏ. 2 ਨੇ ਡੇਢ ਕਿਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ. ਦਿਹਾਤੀ ਹਿਨਾ ਗੁਪਤਾ ਸੀ.ਆਈ.ਏ. 2 ਨੇ ਜੀਦਾ ਟੋਲ ਪਲਾਜ਼ਾ ‘ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਮਨਪ੍ਰੀਤ ਸਿੰਘ ਉਰਫ਼ ਮਾਨਾ, ਵਾਸੀ ਕੋਟਭਾਰਾ, ਬਠਿੰਡਾ ਅਤੇ ਸੰਦੀਪ ਸਿੰਘ ਉਰਫ਼ ਦੀਪੂ, ਵਾਸੀ ਮੁਲਤਾਨੀਆ ਰੋਡ, ਨੂੰ ਰੋਕਿਆ, ਜੋ ਇੱਕ ਕਾਰ ਵਿੱਚ ਸਫ਼ਰ ਕਰ ਰਹੇ ਸਨ ਅਤੇ ਕਾਰ ਦੀ ਤਲਾਸ਼ੀ ਲੈਣ ਤੋਂ ਬਾਅਦ, ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਡਰਾਈਵਰ ਸਮੇਤ ਗ੍ਰਿਫ਼ਤਾਰ ਕਰ ਲਿਆ।ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਨੇਹੀਆਵਾਲਾ ਥਾਣੇ ਵਿੱਚ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਹੋਰ ਖੁਲਾਸੇ ਹੋਣ ਦੀ ਉਮੀਦ ਹੈ।