ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਜਾਰੀ
ਪੰਜਾਬ: ਪੰਜਾਬ ਵਿੱਚ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਲਗਾਤਾਰ ਚੱਲ ਰਹੀ ਸੀਤ ਲਹਿਰ ਦਾ ਅਸਰ ਹੁਣ ਹੋਰ ਤੇਜ਼ ਹੋਣ ਲੱਗਿਆ ਹੈ । ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਅੱਜ ਤੋਂ 11 ਦਸੰਬਰ ਤੱਕ ਇੱਕ ਵੱਡੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਜਾਣਕਾਰੀ ਅਨੁਸਾਰ, 11 ਦਸੰਬਰ ਤੱਕ ਠੰਢ ਹੋਰ ਤੇਜ਼ ਹੋਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਵੀ ਦੇਖੀ ਜਾ ਸਕਦੀ ਹੈ।ਮੌਸਮ ਵਿਭਾਗ ਅਨੁਸਾਰ, 11 ਦਸੰਬਰ ਤੱਕ ਸੂਬੇ ਦੇ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 20 ਤੋਂ 22 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ, ਜਦੋਂ ਕਿ ਹੋਰ ਹਿੱਸਿਆਂ ਵਿੱਚ ਇਹ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਪੂਰੇ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਥੋੜ੍ਹਾ ਘੱਟ ਰਹਿਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ, ਮੌਸਮ ਵਿਭਾਗ ਨੇ 11 ਦਸੰਬਰ ਤੱਕ ਪੰਜਾਬ ਵਿੱਚ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਜਾਣਕਾਰੀ ਅਨੁਸਾਰ, ਉੱਤਰੀ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਰੋਪੜ (ਰੂਪਨਗਰ), ਮੋਹਾਲੀ ਅਤੇ ਕਪੂਰਥਲਾ – ਨਾਲ ਹੀ ਦੱਖਣੀ ਪੰਜਾਬ ਦੇ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਬਰਨਾਲਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਸਾਹਿਬ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਵੀ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਉਮੀਦ ਹੈ । ਰਾਤ ਦਾ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।ਪੰਜਾਬ ਨਾਲੋਂ ਜ਼ਿਆਦਾ ਪ੍ਰਦੂਸ਼ਿਤ ਹੋਈ ਚੰਡੀਗੜ੍ਹ ਦੀ ਹਵਾ ਚੰਡੀਗੜ੍ਹ ਦੀ ਹਵਾ ਪੰਜਾਬ ਨਾਲੋਂ ਜ਼ਿਆਦਾ ਪ੍ਰਦੂਸ਼ਿਤ ਪਾਈ ਗਈ ਹੈ। ਸਵੇਰੇ 6 ਵਜੇ, ਅੰਮ੍ਰਿਤਸਰ ਦਾ ਏਅਰ ਕੁਆਲਿਟੀ ਇੰਡੈਕਸ (AQI) 85 ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਦਾ AQI 76, ਜਲੰਧਰ ਦਾ 130, ਖੰਨਾ ਦਾ 151, ਲੁਧਿਆਣਾ ਦਾ 144, ਮੰਡੀ ਗੋਬਿੰਦਗੜ੍ਹ ਦਾ 271 ਅਤੇ ਪਟਿਆਲਾ ਦਾ 128 ,ਚੰਡੀਗੜ੍ਹ ਵਿੱਚ, ਸੈਕਟਰ-22 ਵਿੱਚ AQI 214, ਸੈਕਟਰ-25 ਵਿੱਚ 184 ਅਤੇ ਸੈਕਟਰ-52 ਵਿੱਚ 172 ਦਰਜ ਕੀਤਾ ਗਿਆ, ਜੋ ਕਿ ਹਵਾ ਦੀ ਮਾੜੀ ਗੁਣਵੱਤਾ ਨੂੰ ਦਰਸਾਉਂਦਾ ਹੈ।
SikhDiary