ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਦੇ ਦੋਸ਼ ਹੇਠ ਪੰਜਾਬ ਬਚਾਓ ਮੋਰਚਾ ਦੇ ਆਗੂ ਤੇਜਸਵੀ ਮਿਨਹਾਸ ਗ੍ਰਿਫ਼ਤਾਰ
ਜਲੰਧਰ: ਪੰਜਾਬ ਬਚਾਓ ਮੋਰਚਾ (ਸੇਵ ਪੰਜਾਬ ਫਰੰਟ) ਦੇ ਆਗੂ ਤੇਜਸਵੀ ਮਿਨਹਾਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਖ਼ਿਲਾਫ਼ ਸੜਕ ਜਾਮ ਕਰਨ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਹਾਲ ਹੀ ਵਿੱਚ ਅੰਕੁਰ ਨਰੂਲਾ ਖ਼ਿਲਾਫ਼ ਧਾਰਮਿਕ ਪਰਿਵਰਤਨ ਅਤੇ ਕਥਿਤ ਗੈਰ-ਕਾਨੂੰਨੀ ਫੰਡਿੰਗ ਸਬੰਧੀ ਤਿੱਖੇ ਦੋਸ਼ ਲਗਾਉਣ ਤੋਂ ਬਾਅਦ ਹੋਈ ਹੈ। ਤੇਜਸਵੀ ਨੇ ਪਿਛਲੇ ਦਿਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਸੀ।ਵਿਰੋਧ ਪ੍ਰਦਰਸ਼ਨ ਦੌਰਾਨ ਤੇਜਸਵੀ ਦੀ ਮਾਡਲ ਟਾਊਨ ਪੁਲਿਸ ਨਾਲ ਤਿੱਖੀ ਬਹਿਸ ਹੋਈ, ਜਿਸ ਤੋਂ ਬਾਅਦ ਕੇਸ ਦਰਜ ਕੀਤਾ ਗਿਆ। ਤੇਜਸਵੀ ਨੇ ਇਸ ਸਬੰਧੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਪਰ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ। ਮਾਮਲਾ ਉਦੋਂ ਗਰਮਾ ਗਿਆ ਜਦੋਂ ਤੇਜਸਵੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦਫ਼ਤਰ ਦੇ ਬਾਹਰ ਪ੍ਰੈਸ ਨਾਲ ਗੱਲਬਾਤ ਕਰਦਿਆਂ ਪਾਸਟਰ ਅੰਕੁਰ ਨਰੂਲਾ ‘ਤੇ ਵਿਦੇਸ਼ਾਂ ਤੋਂ ਗੈਰ-ਕਾਨੂੰਨੀ ਫੰਡਿੰਗ ਪ੍ਰਾਪਤ ਕਰਨ ਦਾ ਦੋਸ਼ ਲਗਾਇਆ।
SikhDiary