ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਗਏ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ‘ਚ ਹੋਈ ਮੌਤ
ਮਹਿਲ ਕਲਾਂ: ਵਿਧਾਨ ਸਭਾ ਹਲਕੇ ਮਹਿਲ ਕਲਾਂ ਦੇ ਅਧੀਨ ਆਉਂਦੇ ਇ ਤਿਹਾਸਕ ਪਿੰਡ ਗਹਿਲ ਦੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀ ਅਤੇ ਪਰਿਵਾਰ ਸੋਗ ਵਿੱਚ ਡੁੱਬੇ ਹੋਏ ਹਨ। ਮ੍ਰਿਤਕਾਂ ਦੀ ਪਛਾਣ ਅਕਾਸ਼ਦੀਪ ਸਿੰਘ (26), ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ (19), ਪੁੱਤਰ ਸਰਬੀ ਸਿੰਘ ਅਤੇ ਅੰਮ੍ਰਿਤਪਾਲ ਸਿੰਘ (23), ਪੁੱਤਰ ਬੱਗਾ ਸਿੰਘ ਵਜੋਂ ਹੋਈ ਹੈ, ਸਾਰੇ ਬਰਨਾਲਾ ਜ਼ਿਲ੍ਹੇ ਦੇ ਗਹਿਲ ਦੇ ਵਸਨੀਕ ਹਨ।ਰਿਪੋਰਟਾਂ ਅਨੁਸਾਰ, ਤਿੰਨੋਂ ਨੌਜਵਾਨ ਬੀਤੇ ਦਿਨ ਮੁੱਲਾਂਪੁਰ ਵਿੱਚ ਪਰਵਿੰਦਰ ਸਿੰਘ ਦੇ ਰਿਸ਼ਤੇਦਾਰ ਦੇ ਘਰ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਗਏ ਸਨ। ਵਿਆਹ ਤੋਂ ਬਾਅਦ, ਉਹ ਦੇਰ ਸ਼ਾਮ ਮੋਟਰਸਾਈਕਲ ‘ਤੇ ਗਹਿਲ ਪਿੰਡ ਵਾਪਸ ਆ ਰਹੇ ਸਨ। ਰਸਤੇ ਵਿੱਚ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਨਾਲ ਤਿੰਨੋਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰਾਂ ਨੂੰ ਰਾਹਗੀਰਾਂ ਨੇ ਤੁਰੰਤ ਡੀ.ਐਮ.ਸੀ. ਪਹੁੰਚਾਇਆ।ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਲਿਜਾਇਆ ਗਿਆ, ਪਰ ਦੋਵਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਜਿਵੇਂ ਹੀ ਇਸ ਦੁਖਦਾਈ ਘਟਨਾ ਦੀ ਖ਼ਬਰ ਪਿੰਡ ਪਹੁੰਚੀ, ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ । ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਪਰਵਿੰਦਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜਦੋਂ ਕਿ ਆਕਾਸ਼ਦੀਪ ਸਿੰਘ ਇੱਕ ਭੈਣ ਦਾ ਇਕਲੌਤਾ ਭਰਾ ਸੀ।
SikhDiary