ਬਠਿੰਡਾ-ਤਲਵੰਡੀ ਸਾਬੋ ਰੋਡ ‘ਤੇ ਜਾ ਰਹੀ ਇੱਕ ਹੌਂਡਾ ਸਿਟੀ ਕਾਰ ਬਣੀ ਅੱਗ ਦਾ ਗੋਲਾ
ਬਠਿੰਡਾ: ਬੀਤੀ ਰਾਤ ਬਠਿੰਡਾ-ਤਲਵੰਡੀ ਸਾਬੋ ਰੋਡ ‘ਤੇ ਜਾ ਰਹੀ ਇੱਕ ਹੌਂਡਾ ਸਿਟੀ ਕਾਰ ਨੂੰ ਪਿੰਡ ਕੋਟਸ਼ਮੀਰ ਨੇੜੇ ਅਚਾਨਕ ਅੱਗ ਲੱਗ ਗਈ। ਇਸ ਦੌਰਾਨ ਹਫੜਾ-ਦਫੜੀ ਮਚ ਗਈ । ਅੱਗ ਲੱਗਣ ‘ਤੇ ਤੁਰੰਤ ਕਾਰ ਵਿੱਚ ਸਵਾਰ ਲੋਕ ਬਾਹਰ ਨਿਕਲ ਆਏ, ਪਰ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਹਾਲਾਂਕਿ, ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਕਾਰ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਕਾਰ ਬੁਰੀ ਤਰ੍ਹਾਂ ਸੜ ਚੁੱਕੀ ਸੀ। ਪਤਾ ਲੱਗਾ ਹੈ ਕਿ ਕਾਰ ਵਿੱਚ ਗੈਸ ਕਿੱਟ ਲੱਗੀ ਹੋਈ ਸੀ, ਜਿਸ ਕਾਰਨ ਸ਼ਾਇਦ ਅੱਗ ਲੱਗੀ ਹੋਵੇ।
SikhDiary