ਇਸ ਦਿਨ ਹੋਵੇਗੀ ਸ਼੍ਰੋਮਣੀ ਕਮੇਟੀ ਦੀ ‘ਅੰਤਰਿਮ ਕਮੇਟੀ’ ਦੀ ਵਿਸ਼ੇਸ਼ ਮੀਟਿੰਗ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੇ ਇੱਕ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ ਆਪਣੀ ਅੰਤਰਰਿਮ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਹੈ। ਇਹ ਮਹੱਤਵਪੂਰਨ ਮੀਟਿੰਗ 11 ਦਸੰਬਰ ਨੂੰ ਅੰਮ੍ਰਿਤਸਰ ਸਥਿਤ ਇਸਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਇਸ ਮੀਟਿੰਗ ਦਾ ਮੁੱਖ ਏਜੰਡਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਵਿੱਤਰ ਸਰੂਪਾਂ ਨਾਲ ਸਬੰਧਤ ਮਾਮਲਾ ਹੈ, ਜਿਸ ‘ਤੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਸੀ।ਸਵੇਰੇ 11 ਵਜੇ ਸ਼ੁਰੂ ਹੋਵੇਗੀ ਚਰਚਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਇਹ ਵਿਸ਼ੇਸ਼ ਮੀਟਿੰਗ 11 ਦਸੰਬਰ, 2025 ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ।ਮੈਂਬਰਾਂ ਨੂੰ ਭੇਜੇ ਗਏ ਪੱਤਰ ਮੁੱਖ ਸਕੱਤਰ ਨੇ ਦੱਸਿਆ ਕਿ ਐਫ.ਆਈ.ਆਰ. ਸਬੰਧੀ ਬੁਲਾਈ ਗਈ ਇਸ ਐਮਰਜੈਂਸੀ ਮੀਟਿੰਗ ਬਾਰੇ ਅੰਤ੍ਰਿਮ ਕਮੇਟੀ ਦੇ ਸਾਰੇ ਅਧਿਕਾਰੀਆਂ ਅਤੇ ਮੈਂਬਰਾਂ ਨੂੰ ਪੱਤਰ ਰਾਹੀਂ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ਵਿੱਚ ਸਰਕਾਰ ਦੀ ਕਾਰਵਾਈ ‘ਤੇ ਚਰਚਾ ਕੀਤੀ ਜਾਵੇਗੀ ਅਤੇ ਭਵਿੱਖ ਦੀ ਕਾਰਵਾਈ ਦਾ ਤਰੀਕਾ ਨਿਰਧਾਰਤ ਕੀਤਾ ਜਾਵੇਗਾ।
SikhDiary