ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਪੰਜਾਬ : ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਖੁਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਇਸ ਵਾਰ ਗਿੱਦੜਬਾਹਾ ਤੋਂ ਵਿਧਾਨ ਸਭਾ ਦੀ ਚੋਣ ਲੜਨ ਜਾ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਲੋਕਾਂ ਦੀ ਡਿਮਾਂਡ ਤੋਂ ਬਾਅਦ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ।ਸੁਖਬੀਰ ਬਾਦਲ ਪਹਿਲਾਂ 2009 ਵਿੱਚ ਜਲਾਲਾਬਾਦ ਤੋਂ ਚੋਣ ਲੜੀ ਸੀ ਅਤੇ ਜਿੱਤ ਹਾਸਲ ਕੀਤੀ। ਇਸ ਤੋਂ ਬਾਅਦ ਵਿੱਚ ਉਹ 2012 ਅਤੇ 2017 ਵਿੱਚ ਇਸੇ ਸੀਟ ਤੋਂ ਜਿੱਤੇ ਸਨ। ਗਿੱਦੜਬਾਹਾ ਸੀਟ ਬਾਦਲ ਪਰਿਵਾਰ ਲਈ ਜੱਦੀ ਸੀਟ ਰਹੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਲੰਬੀ ਵੀ ਬਾਦਲ ਪਰਿਵਾਰ ਲਈ ਜੱਦੀ ਸੀਟ ਰਹੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਸੁਖਬੀਰ ਬਾਦਲ ਗਿੱਦੜਬਾਹਾ ਤੋਂ ਇਲਾਵਾ ਲੰਬੀ ਤੋਂ ਵੀ ਚੋਣ ਲੜਨਗੇ। ਜੇਕਰ ਉਹ ਚੋਣ ਨਹੀਂ ਲੜ ਸਕੇ ਤਾਂ ਹਰਸਿਮਰਤ ਕੌਰ ਬਾਦਲ ਲੰਬੀ ਤੋਂ ਚੋਣ ਲੜ ਸਕਦੇ ਹਨ।