ਬਠਿੰਡਾ ’ਚ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਹੋਈ ਮੌਤ
ਬਠਿੰਡਾ : ਬਠਿੰਡਾ ਵਿੱਚ ਬੀਤੀ ਰਾਤ ਉਸ ਸਮੇਂ ਰੂਹ ਕੰਬਾ ਦੇਣ ਵਾਲਾ ਹਾਦਸਾ ਵਾਪਰਿਆ, ਜਦੋਂ ਡਰਾਈਵਿੰਗ ਸਿੱਖ ਰਹੇ 3 ਨੌਜਵਾਨ ਕਾਰ ਸਮੇਤ ਸਰਹਿੰਦ-ਕੈਨਾਲ ਨਹਿਰ ਵਿੱਚ ਡਿੱਗ ਗਏ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਦੇ ਅਨੁਸਾਰ, ਇਹ ਹਾਦਸਾ ਰਾਤ 12 ਵਜੇ ਦੇ ਕਰੀਬ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਡਰਾਈਵਿੰਗ ਸਿੱਖ ਰਹੇ ਨੌਜਵਾਨ ਨੇ ਤੇਜ਼ ਰਫ਼ਤਾਰ ਨਾਲ ਕਾਰ ਚਲਾਈ, ਜਿਸ ਕਾਰਨ ਕਾਰ ਕੰਟਰੋਲ ਗੁਆ ਬੈਠੀ ਅਤੇ ਸਿੱਧਾ ਨਹਿਰ ਵਿੱਚ ਡਿੱਗ ਗਿਆ।ਮੌਕੇ ‘ਤੇ ਪੀ.ਸੀ.ਆਰ. ਕਰਮਚਾਰੀ ਪਹੁੰਚੇ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਤਿੰਨਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ, ਪਰ ਉਦੋਂ ਤੱਕ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਦੋ ਹੋਰ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
SikhDiary