ਪੰਜਾਬ ਸਰਕਾਰ ਨੇ ਨਾਭਾ ਦੀ ਬੀ.ਡੀ.ਪੀ.ਓ. ਦਾ ਕੀਤਾ ਤਬਾਦਲਾ
ਨਾਭਾ : ਪੰਜਾਬ ਵਿੱਚ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਪਹਿਲਾਂ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਚੋਣ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ, ਪੰਜਾਬ ਸਰਕਾਰ ਨੇ ਨਾਭਾ ਦੀ ਬੀ.ਡੀ.ਪੀ.ਓ. ਬਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਲਿਖਤੀ ਹੁਕਮ ਵੀ ਜਾਰੀ ਕੀਤੇ ਗਏ ਹਨ।ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਨਾਭਾ ਦੀ ਬੀ.ਡੀ.ਪੀ.ਓ. ਬਲਜੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਆਪਣੀ ਹਾਜ਼ਰੀ ਰਿਪੋਰਟ ਐਸ.ਏ.ਐਸ. ਨਗਰ ਮੁੱਖ ਦਫ਼ਤਰ ਵਿੱਚ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
SikhDiary