ਦਿਲਜੀਤ ਦੋਸਾਂਝ ਦੀ ਇੱਕ ਫਿਲਮ ਦੀ ਸ਼ੂਟਿੰਗ ਦੌਰਾਨ ਪਟਿਆਲਾ ‘ਚ ਹੋਇਆ ਭਾਰੀ ਹੰਗਾਮਾ
ਪੰਜਾਬ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਪਟਿਆਲਾ ਵਿੱਚ ਦਿਲਜੀਤ ਦੋਸਾਂਝ ਦੀ ਇੱਕ ਫਿਲਮ ਦੀ ਸ਼ੂਟਿੰਗ ਹੋ ਰਹੀ ਸੀ। ਇਸ ਦੌਰਾਨ ਉੱਥੇ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਲੋਕਾਂ ਨੇ ਬਾਜ਼ਾਰ ਵਿੱਚ ਚਲ ਰਹੀ ਸ਼ੂਟਿੰਗ ਦਾ ਵਿਰੋਧ ਕੀਤਾ।ਦੱਸਿਆ ਜਾ ਰਿਹਾ ਹੈ ਕਿ ਸ਼ੂਟਿੰਗ ਦੌਰਾਨ ਪਟਿਆਲਾ ਦੇ ਬਾਜ਼ਾਰ ਵਿੱਚ ਦੁਕਾਨਾਂ ਦੇ ਬਾਹਰ ਉਰਦੂ ਵਿੱਚ ਲਿਖੇ ਬੋਰਡ ਲਗਾਏ ਗਏ , ਜਿਸ ਨਾਲ ਦੁਕਾਨਦਾਰਾਂ ਵਿੱਚ ਰੋਸ ਪਾਇਆ ਗਿਆ। ਫਿਲਮ ਵਿੱਚ ਇੱਕ ਪਾਕਿਸਤਾਨੀ ਬਾਜ਼ਾਰ ਦੇ ਦ੍ਰਿਸ਼ ਫਿਲਮਾਏ ਜਾ ਰਹੇ ਸਨ। ਜਦੋਂ ਦੁਕਾਨਦਾਰ ਮੌਕੇ ‘ਤੇ ਪਹੁੰਚੇ ਤਾਂ ਉਹ ਹੈਰਾਨ ਰਹਿ ਗਏ। ਦੁਕਾਨਦਾਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀਆਂ ਦੁਕਾਨਾਂ ਦੇ ਬਾਹਰ ਉਰਦੂ ਵਿੱਚ ਲਿਖੇ ਬੋਰਡ ਉਨ੍ਹਾਂ ਦੀ ਜਾਣਕਾਰੀ ਜਾਂ ਇਜਾਜ਼ਤ ਤੋਂ ਬਿਨਾਂ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਕਿਸੇ ਨੇ ਵੀ ਇੱਥੇ ਸ਼ੂਟਿੰਗ ਕਰਨ ਦੀ ਇਜਾਜ਼ਤ ਨਹੀਂ ਲਈ ਸੀ। ਇਹ ਦੁਕਾਨਾਂ ਉਨ੍ਹਾਂ ਦੀ ਨਿੱਜੀ ਜਾਇਦਾਦ ਹਨ। ਕਿਸੇ ਨੇ ਉਨ੍ਹਾਂ ਨੂੰ ਸ਼ੂਟਿੰਗ ਦੀ ਜਾਣਕਾਰੀ ਨਹੀਂ ਦਿੱਤੀ।ਦੁਕਾਨਦਾਰਾਂ ਨੇ ਦੱਸਿਆ ਕਿ ਜਦੋਂ ਉਹ ਸਵੇਰੇ 9 ਵਜੇ ਆਪਣੀਆਂ ਦੁਕਾਨਾਂ ਖੋਲ੍ਹਣ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ। ਇਸ ਦੌਰਾਨ, ਕੋਤਵਾਲੀ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਬੈਰੀਕੇਡ ਲਗਾਏ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਰੋਕਿਆ, ਉਨ੍ਹਾਂ ਨੂੰ ਦੱਸਿਆ ਕਿ ਸ਼ੂਟਿੰਗ ਹੋ ਰਹੀ ਹੈ। ਇੰਨਾ ਹੀ ਨਹੀਂ, ਦੁਕਾਨਦਾਰਾਂ ਦੇ ਸਾਈਨ ਬੋਰਡ ਵੀ ਪਾੜ ਦਿੱਤੇ ਗਏ। ਦੱਸ ਦੇਈਏ ਕਿ ਇਸ ਹੰਗਾਮੇ ਦੇ ਦੌਰਾਨ ਦਿਲਜੀਤ ਦੋਸਾਂਝ ਵੀ ਕੈਮਰੇ ਵਿੱਚ ਕੈਦ ਹੋ ਗਏ।ਦਿਲਜੀਤ ਦੌਸਾਂਝ ਨੇ ਸ਼ੂਟਿੰਗ ਖਤਮ ਕੀਤੀ ਅਤੇ ਤੁਰੰਤ ਮੌਕੇ ਤੋਂ ਚਲੇ ਗਏ।
SikhDiary