ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੜਕ ਨਿਰਮਾਣ ’ਚ ਇਸਤੇਮਾਲ ਕੀਤੀ ਜਾ ਰਹੀ ਸਮੱਗਰੀ ਦੀ ਕਰਵਾਈ ਜਾਂਚ

ਫਤਿਹਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹਿੰਦ-ਪਟਿਆਲਾ ਸੜਕ ਨੂੰ ਚੌੜਾ ਕਰ ਰਹੇ ਠੇਕੇਦਾਰ ਨੂੰ ਨੋਟਿਸ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਬੀਤੀ ਸ਼ਾਮ ਅਚਾਨਕ ਸੜਕ ਦਾ ਨਿਰੀਖਣ ਕਰਨ ਪਹੁੰਚੇ ਸੀਐਮ ਨੇ ਕਿਹਾ ਕਿ ਮੌਕੇ ‘ਤੇ ਨਿਰਣਾਮ ਸਮੱਗਰੀ ਦੀ ਜਾਂਚ ਵਿੱਚ ਖਾਮੀ ਪਾਈ ਗਈ।ਬੀਤੀ ਸ਼ਾਮ ਕਰੀਬ 4 ਵਜੇ ਸੀ.ਐਮ.ਭਗਵੰਤ ਸਿੰਘ ਮਾਨ ਚੰਡੀਗੜ੍ਹ ਤੋਂ ਸੜਕ ਰਾਹੀਂ ਸਰਹਿੰਦ ਤੋਂ ਪਟਿਆਲਾ ਤੱਕ ਗਏ। ਰਸਤੇ ਵਿੱਚ ਉਨ੍ਹਾਂ ਨੇ ਸੜਕ ਨਿਰਮਾਣ ਵਿੱਚ ਇਸਤੇਮਾਲ ਕੀਤੀ ਜਾ ਰਹੀ ਸਮੱਗਰੀ ਦੀ ਜਾਂਚ ਕਰਵਾਈ।ਜ਼ਿਲ੍ਹੇ ਦੇ ਪਿੰਡ ਰੁੜਕੀ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਸਮੱਗਰੀ ਨਿਰਧਾਰਿਤ ਗੁਣਵੱਤਾ ਦੇ ਮੁਤਾਬਕ ਨਹੀਂ ਮਿਲੀ। ਮੁੱਖ ਮੰਤਰੀ ਅਨੁਸਾਰ ਉਸਾਰੀ ਸਮੱਗਰੀ ਦੇ ਮਿਕਸਰ ਦਾ ਮਿਆਰ 4.700 ਕਿਲੋਗ੍ਰਾਮ ਪ੍ਰਤੀ ਵਰਗ ਫੁੱਟ ਤੈਅ ਕੀਤਾ ਗਿਆ ਹੈ। ਜਦੋਂਕਿ ਸਰਹਿੰਦ-ਪਟਿਆਲਾ ਸੜਕ ਨੂੰ ਚੌੜਾ ਕਰਨ ਲਈ ਵਰਤੇ ਜਾ ਰਹੇ ਮਟੀਰੀਅਲ ਦਾ ਮਿਕਸਰ 4 ਕਿਲੋ ਤੋਂ ਵੀ ਘੱਟ ਪਿਆ ਗਿਆ ਹੈ।ਮੁੱਖ ਮੰਤਰੀ ਨੇ ਠੇਕੇਦਾਰ ਨੂੰ ਨੋਟਿਸ ਜਾਰੀ ਕੀਤਾ ਅਤੇ ਭੁਗਤਾਨ ਰੋਕਣ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਠੇਕੇਦਾਰ ਵੱਲੋਂ ਬਣਾਈਆਂ ਗਈਆਂ ਪਿਛਲੀਆਂ ਸੜਕਾਂ ਦੀ ਵੀ ਜਾਂਚ ਕੀਤੀ ਜਾਵੇਗੀ।