ਅੰਮ੍ਰਿਤਸਰ ਦੇ ਕਈ ਪ੍ਰਮੁੱਖ ਸਕੂਲਾਂ ਨੂੰ ਧਮਕੀ ਭਰੇ ਈ-ਮੇਲ ਮਿਲਣ ਤੋਂ ਬਾਅਦ ਸਥਿਤੀ ਹੋਈ ਤਣਾਅਪੂਰਨ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਕਈ ਪ੍ਰਮੁੱਖ ਸਕੂਲਾਂ ਨੂੰ ਧਮਕੀ ਭਰੇ ਈ-ਮੇਲ ਮਿਲਣ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ ਹੈ। ਨਤੀਜੇ ਵਜੋਂ, ਅੱਜ ਸਵੇਰੇ ਕਈ ਸਕੂਲਾਂ ਨੇ ਛੁੱਟੀ ਦਾ ਐਲਾਨ ਕਰ ਦਿੱਤਾ, ਜਦੋਂ ਕਿ ਕੁਝ ਸਕੂਲ ਵਿੱਚ ਪੁਲਿਸ ਦੀ ਸਹਾਇਤਾ ਨਾਲ ਸਕੂਲ ਦੇ ਅਹਾਤੇ ਦੀ ਜਾਂਚ ਕਰਵਾਈ ਜਾ ਰਹੀ ਹੈ ।ਪੁਲਿਸ ਪ੍ਰਸ਼ਾਸਨ ਨੇ ਅਲਰਟ ਜਾਰੀ ਕੀਤਾ ਹੈ ਅਤੇ ਸਾਰੇ ਸਕੂਲਾਂ ਵਿੱਚ ਸਾਵਧਾਨੀ ਵਰਤੀ ਜਾ ਰਹੀ ਹੈ । ਹੁਣ ਤੱਕ ਕਿਸੇ ਵੀ ਸਕੂਲ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਕਈ ਸਕੂਲਾਂ ਨੇ ਮਾਪਿਆਂ ਨੂੰ ਛੁੱਟੀਆਂ ਦੇ ਸੁਨੇਹੇ ਭੇਜੇ ਹਨ ਅਤੇ ਮਾਪੇ ਆਪਣੇ ਬੱਚਿਆਂ ਨੂੰ ਘਰ ਲੈ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਾਰੇ ਸਕੂਲਾਂ ਨੂੰ ਇੱਕੋ ਜਿਹੀ ਧਮਕੀ ਭਰੀ ਈ-ਮੇਲ ਮਿਲੀ ਹੈ। ਸੀਨੀਅਰ ਪੁਲਿਸ ਅਧਿਕਾਰੀ ਸਕੂਲਾਂ ਵਿੱਚ ਮੌਜੂਦ ਹਨ ਅਤੇ ਮਾਮਲੇ ਦੀ ਲਗਾਤਾਰ ਜਾਂਚ ਕਰ ਰਹੇ ਹਨ।