ਸਤਲੁਜ ਦਰਿਆ ‘ਚ ਰੇਤ ਦੀ ਮਾਈਨਿੰਗ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ
ਲੁਧਿਆਣਾ: ਥਾਣਾ ਮੇਹਰਬਾਨ ਦੀ ਪੁਲਿਸ ਨੇ ਪਿੰਡ ਜਮਾਲਪੁਰ ਲੇਲੀ ਦੇ ਸਤਲੁਜ ਦਰਿਆ ਵਿੱਚ ਰੇਤ ਦੀ ਮਾਈਨਿੰਗ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਦੇ ਵਿਰੁੱਧ ਫਿਰ ਤੋਂ ਮਾਈਨਿੰਗ ਵਿਭਾਗ ਦੀ ਐਸ.ਡੀ.ਓ. ਗਗਨਦੀਪ ਸਿੰਘ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।ਜਾਂਚ ਅਧਿਕਾਰੀ ਐਸ.ਐਚ.ਓ. ਰਾਧੇਸ਼ਿਆਮ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਐਸ.ਡੀ.ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਸਤਲੁਜ ਦਰਿਆ ਵਿੱਚ ਗਸ਼ਤ ਲਈ ਗਈ ਸੀ । ਇਸ ਦੌਰਾਨ ਜਮਾਲਪੁਰ ਲੇਲੀ ਵਿੱਚ ਗੈਰ-ਕਾਨੂੰਨੀ ਰੇਤ ਮਾਈਨਿੰਗ ਦੇ ਸੰਕੇਤ ਮਿਲੇ। ਇਸ ਤੋਂ ਬਾਅਦ, ਪੁਲਿਸ ਨੇ ਉਕਤ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ।
SikhDiary