ਮੋਹਾਲੀ ‘ਚ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ 13 ਤੋਂ 15 ਮਾਰਚ ਤੱਕ
ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਮਹੱਤਵਪੂਰਨ ਪਹਿਲ ਕੀਤੀ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਉਦਯੋਗਿਕ ਅਤੇ ਆਰਥਿਕ ਪੱਖੋਂ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਅੱਜ, 13 ਮਾਰਚ ਤੋਂ ਮੋਹਾਲੀ ਵਿਖੇ ਤਿੰਨ ਦਿਨਾਂ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀ ਸ਼ੁਰੂਆਤ ਕੀਤੀ ਹੈ , ਜੋ 15 ਮਾਰਚ ਤੱਕ ਚੱਲੇਗਾ।ਇਸ ਵਿਸ਼ਾਲ ਨਿਵੇਸ਼ ਸੰਮੇਲਨ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਂਝੇ ਤੌਰ ‘ਤੇ ਕਰਨਗੇ। ਇਸ ਸੰਮੇਲਨ ਵਿੱਚ ਨਾ ਸਿਰਫ ਦੇਸ਼ ਦੇ ਪ੍ਰਮੁੱਖ ਉਦਯੋਗਪਤੀ ਹਿੱਸਾ ਲੈ ਰਹੇ ਹਨ, ਸਗੋਂ ਯੂਨਾਈਟਿਡ ਕਿੰਗਡਮ , ਜਾਪਾਨ, ਦੱਖਣੀ ਕੋਰੀਆ ਸਮੇਤ ਕਈ ਹੋਰ ਦੇਸ਼ਾਂ ਦੇ ਉੱਚ-ਪੱਧਰੀ ਨੁਮਾਇੰਦੇ ਵੀ ਸ਼ਾਮਲ ਹੋਣਗੇ। ਇਸ ਸੰਮੇਲਨ ਦਾ ਮੁੱਖ ਮਕਸਦ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਆਕਰਸ਼ਿਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾ ਸਕੇ।
SikhDiary