ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵ ਪ੍ਰਸਿੱਧ ਸਟੀਲ ਕੰਪਨੀ ArcelorMittal ਦੇ Executive Chairman ਸ਼੍ਰੀ ਲਕਸ਼ਮੀ ਨਿਵਾਸ ਮਿੱਤਲ ਜੀ ਨਾਲ ਕੀਤੀ ਅਹਿਮ ਮੁਲਾਕਾਤ
ਮੋਹਾਲੀ : ਅੱਜ ‘ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026’ ਦਾ ਸ਼ਾਨਦਾਰ ਆਗਾਜ਼ ਹੋ ਰਿਹਾ ਹੈ। ਇਸ ਸੰਮੇਲਨ ਵਿੱਚ ਗੁਰੂਆਂ-ਪੀਰਾਂ ਦੀ ਧਰਤੀ ‘ਤੇ ਪਹੁੰਚੇ ਦੇਸ਼-ਦੁਨੀਆ ਦੇ ਨਾਮਵਰ ਉਦਯੋਗਪਤੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ।ਇਸੇ ਕੜੀ ਵਿੱਚ ਅੱਜ ਚੰਡੀਗੜ੍ਹ ਗ੍ਰਹਿ ਵਿਖੇ ਵਿਸ਼ਵ ਪ੍ਰਸਿੱਧ ਸਟੀਲ ਕੰਪਨੀ ArcelorMittal ਦੇ Executive Chairman ਸ਼੍ਰੀ ਲਕਸ਼ਮੀ ਨਿਵਾਸ ਮਿੱਤਲ ਜੀ ਨਾਲ ਅਹਿਮ ਮੁਲਾਕਾਤ ਕੀਤੀ ਗਈ। ਪੰਜਾਬ ‘ਚ ਵੱਡੇ ਪੱਧਰ ‘ਤੇ ਨਿਵੇਸ਼ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਨੂੰ ਲੈ ਕੇ ਉਨ੍ਹਾਂ ਨਾਲ ਸਾਰਥਕ ਚਰਚਾ ਕੀਤੀ ਗਈ।ਉਦਯੋਗਾਂ ਲਈ ਬਿਹਤਰੀਨ ਮਾਹੌਲ ਸਿਰਜਣ ਨਾਲ ਅੱਜ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਰਿਹਾ ਹੈ। ਸਰਕਾਰ ਵੱਲੋਂ ਉਦਯੋਗਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
SikhDiary