ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ‘ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਪੰਜਾਬ: ਮੋਗਾ ਵਿੱਚ ਅੱਜ ਭਾਜਪਾ ਦੀ ਬਦਲਾਅ ਰੈਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆ ਰਹੇ ਹਨ। ਇਸ ਸਬੰਧ ਵਿੱਚ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ‘ਤੇ ਪਹੁੰਚੇ ਹਨ। ਉੱਥੋਂ ਉਹ ਹੈਲੀਕਾਪਟਰ ਰਾਹੀਂ ਮੋਗਾ ਲਈ ਰਵਾਨਾ ਹੋਣਗੇ।ਉਹ ਹੈਲੀਕਾਪਟਰ ਰਾਹੀਂ ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਹਿਲਾਂ ਪਹੁੰਚਣਗੇ ਅਤੇ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਨੂੰ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਰਾਜਨੀਤਿਕ ਰਣਨੀਤੀ ਦੇ ਲਿਹਾਜ਼ ਨਾਲ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਦੌਰੇ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਸ਼ਾਸਨਿਕ ਟੀਮਾਂ ਪਹਿਲਾਂ ਹੀ ਹਾਈ ਅਲਰਟ ‘ਤੇ ਹਨ।