ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੇ ਪ੍ਰਸ਼ੰਸਕਾਂ ਤੇ ਆਮ ਲੋਕਾਂ ਨੂੰ ਇੱਕ ਅਪੀਲ ਕੀਤੀ ਜਾਰੀ

ਪੰਜਾਬ: ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਆਪਣੇ ਪ੍ਰਸ਼ੰਸਕਾਂ ਅਤੇ ਆਮ ਲੋਕਾਂ ਨੂੰ ਇੱਕ ਅਪੀਲ ਜਾਰੀ ਕੀਤੀ ਹੈ। ਇਸ ਸਬੰਧ ਵਿੱਚ, ਗਾਇਕ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਵੀਡੀਓ ਵਿੱਚ, ਉਹ ਲੋਕਾਂ ਨੂੰ ਚੌਕਸ ਰਹਿਣ ਅਤੇ ਧੋਖਾਧੜੀ ਤੋਂ ਆਪਣੇ ਆਪ ਨੂੰ ਬਚਾਉਣ ਦੀ ਅਪੀਲ ਕਰ ਰਹੇ ਹਨ। ਮਨਕੀਰਤ ਔਲਖ ਨੇ ਕਿਹਾ ਕਿ ਕੁਝ ਵਿਅਕਤੀ ਉਨ੍ਹਾਂ ਦੇ ਨਾਮ ਦੀ ਵਰਤੋਂ ਕਰਕੇ ਲੋਕਾਂ ਨੂੰ ਕਾਲ ਅਤੇ ਸੁਨੇਹੇ ਭੇਜ ਰਹੇ ਹਨ ਰਹੇ ਹਨ ।ਉਸਨੇ ਦੱਸਿਆ ਕਿ ਵਿਦੇਸ਼ੀ ਨੰਬਰਾਂ ਖਾਸ ਕਰਕੇ ਪਾਕਿਸਤਾਨੀ ਨੰਬਰਾਂ ਤੋਂ ਫੋਨ ਕੀਤੇ ਜਾ ਰਹੇ ਹਨ । ਘੁਟਾਲੇਬਾਜ਼ ਲੋਕਾਂ ਨੂੰ ਗੱਲਾਂ ਵਿੱਚ ਫਸਾ ਕੇ ਪੈਸਿਆਂ ਦੀ ਮੰਗ ਕਰ ਰਹੇ ਹਨ । ਵੀਡੀਓ ਵਿੱਚ, ਉਸਨੇ ਕਈ ਵੌਇਸ ਸੁਨੇਹੇ ਚਲਾਏ ਜਿਸ ਵਿੱਚ ਧੋਖੇਬਾਜ਼, ਮਨਕੀਰਤ ਔਲਖ ਦੀ ਨਕਲ ਕਰਦੇ ਹੋਏ, ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਕਰਨ ਦੇ ਵਾਅਦੇ ਕਰਕੇ ਲੋਕਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰਦੇ ਹਨ।ਗਾਇਕ ਨੇ ਹੱਥ ਜੋੜ ਕੇ ਕਿਹਾ ਕਿ ਉਹ ਸਿੱਧੇ-ਸਾਦੇ ਆਦਮੀ ਹਨ ਅਤੇ ਜੇਕਰ ਉਨ੍ਹਾਂ ਨੇ ਕਿਸੇ ਨਾਲ ਗੱਲ ਕਰਨੀ ਹੈ ਤਾਂ ਉਹ ਖੁਦ ਕਰ ਲੈਣਗੇ । ਉਨ੍ਹਾਂ ਲੋਕਾਂ ਤੋਂ ਓ.ਟੀ.ਪੀ. ਕਿਸੇ ਅਣਜਾਣ ਵਿਅਕਤੀ ਦੇ ਨਾਲ ਸ਼ੇਅਰ ਨਾ ਕਰਨ ਦੀ ਅਪੀਲ ਕਰਦੇ ਹੋਏ ਰਜਿਸਟ੍ਰੇਸ਼ਨ ਜਾਂ ਮਦਦ ਦੇ ਨਾਮ ਪਰ ਕੋਈ ਪੈਸਾ ਨਾ ਦੇਣ ਦੇ ਲਈ ਕਿਹਾ । ਮਨਕੀਰਤ ਨੇ ਕਿਹਾ ਕਿ 10 ਲੱਖ ਰੁਪਏ ਦੇਣ ਦਾ ਦਾਅਵਾ ਕਰ ਠਗ 5 ਹਜ਼ਾਰ ਤੋਂ ਲੈ ਕੇ 10 ਹਜ਼ਾਰ ਜਮ੍ਹਾ ਕਰਾਉਣ ਲਈ ਕਹਿ ਰਹੇ ਹਨ ।ਇਸ ਤੋਂ ਇਲਾਵਾ, ਉਨ੍ਹਾਂ ਨੇ ਜਨਤਾ ਨੂੰ ਦੱਸਿਆ ਕਿ ਉਸਦੀ ਟੀਮ ਇਸ ਮਾਮਲੇ ਸੰਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਰਹੀ ਹੈ। ਉਨ੍ਹਾਂ ਨੇ ਸਾਰਿਆਂ ਨੂੰ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰਨ ਦੀ ਅਪੀਲ ਕੀਤੀ ਤਾਂ ਜੋ ਮਾਸੂਮ ਲੋਕਾਂ ਨੂੰ ਇਨ੍ਹਾਂ ਧੋਖੇਬਾਜ਼ਾਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।