ਸਿੱਖ ਕੈਦੀਆਂ ਦੀ ਸਜ਼ਾ ਮੁਆਫ ਕਰਨ ਲਈ ਪ੍ਰਧਾਨ ਮੰਤਰੀ ਦਾ ਜੀਕੇ ਨੇ ਕੀਤਾ ਧੰਨਵਾਦ

ਸਿੱਖਾਂ ਨੇ ਪ੍ਰਧਾਨ ਮੰਤਰੀ ਨੂੰ ਭਾਰਤ ਸਰਕਾਰ ਦੁਆਰਾ ਜੇਲ੍ਹਾਂ ਵਿੱਚ ਬੰਦ 8 ਸਿੱਖ ਕੈਦੀਆਂ ਦੀ ਰਿਹਾਈ ਅਤੇ 1 ਸਿੱਖ ਕੈਦੀ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਲਏ ਗਏ ਫੈਸਲੇ ਲਈ ਸਵਾਗਤ ਅਤੇ ਧੰਨਵਾਦ ਕੀਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਨੂੰ ਸਿੱਖ ਭਾਵਨਾਵਾਂ ਦੀ ਜਿੱਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਸਜ਼ਾ ਪੂਰੀ ਕਰ ਚੁੱਕੇ ਬਾਕੀ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਵੀ ਕੀਤੀ ਹੈ। ਜੀਕੇ ਨੇ ਕਿਹਾ ਕਿ ਸਿੱਖ ਨੌਜਵਾਨਾਂ ਨੇ ਸਮੇਂ ਤੇ ਹਾਲਾਤਾਂ ਦਾ ਸ਼ਿਕਾਰ ਹੋ ਕੇ ਅਤੇ ਪੰਥਕ ਮੋਹ ਵਿਚ ਕੁਝ ਕਰਨ ਦੀ ਭਾਵਨਾ ਨੂੰ ਅੱਗੇ ਰੱਖ ਕੇ ਕੁਝ ਕਦਮ ਚੁੱਕੇ ਸਨ, ਜੋ ਕਿ ਸਰਕਾਰਾਂ ਨੂੰ ਨਾਗਵਾਰ ਗੁਜਰੇ। ਇਸ ਕਰਕੇ ਸਰਕਾਰ ਉਨ੍ਹਾਂ ਸਿੱਖ ਕੈਦੀਆਂ ਨੂੰ ਰਿਹਾ ਕਰਕੇ ਉਨ੍ਹਾਂ ਦੇ ਬੁਢਾਪੇ ਨੂੰ ਸੁਧਾਰ ਸਕਦੀ ਹੈ। ਜਿਨ੍ਹਾਂ ਨੇ ਆਪਣੀ ਸਜ਼ਾ ਦੀ ਬਜਾਏ ਵੱਧ ਸਜ਼ਾ ਪੂਰੀ ਕਰ ਲਈ ਹੈ। ਨਾਲ ਹੀ ਹਰ ਨਾਗਰਿਕ ਨੂੰ ਮੁੱਖ ਧਾਰਾ ਵਿਚ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦਿਆਂ, ਸਰਕਾਰ ਨੂੰ ਚਾਹੀਦਾ ਹੈ ਕਿ ਸਿੱਖ ਕੈਦੀਆਂ ਦੀ ਰਿਹਾਈ ਲਈ ਸਜ਼ਾ ਮੁਆਫੀ ਦੀ ਖਾਸ ਯੋਜਨਾ ਬਣਾਈ ਜਾਵੇ। ਕਿਉਂਕਿ ਇਹ ਯੋਜਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿੱਖਾਂ ਦੀ ਰੂਹਾਨੀ ਸਾਂਝ ਨੂੰ ਹੋਰ ਮਜ਼ਬੂਤ ​​ਕਰੇਗੀ।