ਜਲੰਧਰ ਪਹੁੰਚੇ ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਈਸ਼ਾਨ ਕਿਸ਼ਨ
ਜਲੰਧਰ : ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਈਸ਼ਾਨ ਕਿਸ਼ਨ ਅੱਜ ਜਲੰਧਰ ਦੇ ਇੱਕ ਕਾਂਗਰਸੀ ਆਗੂ ਦੇ ਘਰ ਪਹੁੰਚੇ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਸ਼ਵਿਨ ਭੱਲਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਹਾਲ ਹੀ ਵਿੱਚ ਈਸ਼ਾਨ ਨੇ ਅੰਤਰਰਾਸ਼ਟਰੀ ਟੀ-20 ਵਿਸ਼ਵ ਕੱਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ ਫਾਈਨਲ ਮੈਚ ਵਿੱਚ ਬੱਲੇਬਾਜ਼ੀ ਕਰਦੇ ਹੋਏ ਟੀਮ ਦੀ ਜਿੱਤ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਇਸ ਦੌਰਾਨ ਅਸ਼ਵਿਨ ਭੱਲਾ ਨੇ ਈਸ਼ਾਨ ਕਿਸ਼ਨ ਨੂੰ ਵਿਸ਼ਵ ਕੱਪ ਜਿੱਤਣ ‘ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਮਾਗਮ ਦੌਰਾਨ ਲਵਿਸ਼ ਓਬਰਾਏ ਅਤੇ ਨਿਖਿਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਦੱਸ ਦਈਏ ਕਿ ਭਾਰਤ ਦੇ ਨੌਜਵਾਨ ਬੱਲੇਬਾਜ਼ ਈਸ਼ਾਨ ਕਿਸ਼ਨ ਨੇ ਟੀ-20 ਵਿਸ਼ਵ ਕੱਪ 2026 ਦੇ ਲਈ ਅਚਾਨਕ ਟੀਮ ਵਿੱਚ ਐਟਰੀ ਮਾਰੀ ਸੀ। ਉਸਨੇ ਬਾਅਦ ਉਨ੍ਹਾਂ ਨੇ ਵਿਸ਼ਵ ਕੱਪ ਵਿੱਚ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ ਭਾਰਤ ਦੇ ਤੀਜੇ ਟੀ-20 ਵਿਸ਼ਵ ਕੱਪ ਖਿਤਾਬ ਵਿੱਚ ਮੁੱਖ ਭੂਮਿਕਾ ਨਿਭਾਈ। ਹੁਣ, ਭਾਰਤ ਦੇ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਸ਼ਨ ਨੂੰ ਲੈ ਕੇ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਇੱਕ ਫੋਨ ਕਾਲ ਦੀ ਵਜ੍ਹਾ ਨਾਲ ਇਸ਼ਾਨ ਦੀ ਜਿੰਦਗੀ ਬਦਲ ਗਈ। ਟੀ-20 ਵਿਸ਼ਵ ਕੱਪ 2026 ਤੋਂ ਪਹਿਲੇ ਸੂਰਿਆ ਨੇ ਕਿਸ਼ਨ ਨੂੰ ਫ਼ੋਨ ਕੀਤਾ। ਅਜਿਹੇ ਚ, ਈਸ਼ਾਨ ਨੇ ਭਾਰਤੀ ਕਪਤਾਨ ਨੂੰ ਉਸ ਵਿੱਚ ਕੁਝ ਵਿਸ਼ਵਾਸ ਰੱਖਣ ਲਈ ਕਿਹਾ ਸੀ।
SikhDiary