ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
ਪੰਜਾਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਗਰਾਉਂ ਅਤੇ ਖੰਨਾ ਨੂੰ ਵੱਖ-ਵੱਖ ਜ਼ਿਲ੍ਹੇ ਬਣਾ ਦਿੱਤੇ ਜਾਣਗੇ। ਉਨ੍ਹਾਂ ਨੇ ਕੁਝ ਦਿਨ ਪਹਿਲਾਂ ਇੱਕ ਰੈਲੀ ਦੇ ਦੌਰਾਨ ਇਹ ਐਲਾਨ ਕੀਤਾ ਸੀ ਅਤੇ ਅੱਜ ਜਗਰਾਉਂ ਵਿੱਚ ‘ਪੰਜਾਬ ਬਚਾਓ ਰੈਲੀ ‘ ਨੂੰ ਸੰਬੋਧਨ ਕਰਦੇ ਹੋਏ ਇਹ ਐਲਾਨ ਦੁਹਰਾਇਆ । ਇਸ ਦੇ ਨਾਲ ਹੀ , ਉਨ੍ਹਾਂ ਨੇ ਹਰੇਕ ਜ਼ਿਲ੍ਹੇ ਲਈ ਐਲਾਨੇ ਗਏ ਕਾਲਜਾਂ ਦੇ ਹਿੱਸੇ ਵਜੋਂ ਜਗਰਾਉਂ ਵਿੱਚ ਮੈਡੀਕਲ, ਵੈਟਰਨਰੀ ਅਤੇ ਹੁਨਰ ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ।ਇਸ ਮੌਕੇ ਉਨ੍ਹਾਂ ਨੇ ਸਾਬਕਾ ਵਿਧਾਇਕ ਐਸ.ਆਰ ਕਲੇਰ ਨੂੰ ਅਸਿੱਧੇ ਤੌਰ ‘ਤੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਅਤੇ ਕਿਹਾ ਕਿ ਉਹ 25,000 ਤੋਂ 30,000 ਵੋਟਾਂ ਨਾਲ ਜਿੱਤਣਗੇ। ਸੁਖਬੀਰ ਸਿੰਘ ਬਾਦਲ ਨੇ ਹਲਕੇ ਦੇ ਲੋਕਾਂ ਨਾਲ ਪੰਜਾਬ ਲਈ ਆਪਣਾ ਦ੍ਰਿਸ਼ਟੀਕੋਣ ਵੀ ਸਾਂਝਾ ਕੀਤਾ। ਮੁੱਖ ਨੁਕਤਿਆਂ ਵਿੱਚ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਪ੍ਰਦਾਨ ਕਰਨਾ, ਨੌਜਵਾਨਾਂ ਨੂੰ ਵਧੇਰੇ ਵਿਦਿਅਕ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ, ਕਬੱਡੀ ਵਿਸ਼ਵ ਕੱਪ ਅਤੇ ਹੋਰ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨਾ ਅਤੇ ਬੁਢਾਪਾ ਪੈਨਸ਼ਨਾਂ ਵਧਾਉਣਾ ਸ਼ਾਮਲ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ।
SikhDiary