ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ
ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੇ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ, ਰਾਜ ਦੇ ਕਈ ਹਿੱਸਿਆਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਗੜੇਮਾਰੀ ਹੋਣ ਦੀ ਉਮੀਦ ਹੈ।ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਦੇ ਪੰਜ ਜ਼ਿਲ੍ਹੇ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਗਰਜ, ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।ਇਸ ਤੋਂ ਇਲਾਵਾ, ਰਾਜ ਦੇ ਲਗਭਗ 19 ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਉਮੀਦ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
SikhDiary