ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਈ ਉਡਾਣਾਂ ਹੋਇਆ ਰੱਦ

ਅੰਮ੍ਰਿਤਸਰ : ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ੁੱਕਰਵਾਰ ਨੂੰ ਕਈ ਅੰਤਰਰਾਸ਼ਟਰੀ ਉਡਾਣਾਂ ਰੱਦ ਹੋਣ ਕਾਰਨ ਹਵਾਈ ਸੇਵਾਵਾਂ ਪ੍ਰਭਾਵਿਤ ਰਹੀਆਂ। ਏਅਰਸਪੇਸ ਪਾਬੰਦੀ ਅਤੇ ਹੋਰ ਆਪਰੇਸ਼ਨਲ ਕਾਰਨਾਂ ਕਰਕੇ ਵੱਖ-ਵੱਖ ਏਅਰਲਾਈਨਾਂ ਦੀਆਂ ਫਲਾਈਟਾਂ ਰੱਦ ਕਰਨੀਆਂ ਪਈਆਂ, ਜਿਸ ਨਾਲ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਜਾਣਕਾਰੀ ਦੇ ਅਨੁਸਾਰ, ਅੰਮ੍ਰਿਤਸਰ ਤੋਂ ਦੋਹਾ ਜਾਣ ਵਾਲੀ ਕਤਰ ਏਅਰਵੇਜ਼ ਦੀ ਇੱਕ ਉਡਾਣ ਰੱਦ ਕਰ ਦਿੱਤੀ ਗਈ। ਇਸੇ ਤਰ੍ਹਾਂ, ਅੰਮ੍ਰਿਤਸਰ ਤੋਂ ਦੁਬਈ ਅਤੇ ਅੰਮ੍ਰਿਤਸਰ ਤੋਂ ਸ਼ਾਰਜਾਹ ਦੀ ਏਅਰ ਇੰਡੀਆ ਐਕਸਪ੍ਰੈਸ ਦੀਆਂ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ। ਦੁਬਈ ਤੋਂ ਅੰਮ੍ਰਿਤਸਰ ਜਾਣ ਵਾਲੀ ਇੰਡੀਗੋ ਦੀਆਂ ਉਡਾਣਾਂ ਅਤੇ ਸ਼ਾਰਜਾਹ ਤੋਂ ਅੰਮ੍ਰਿਤਸਰ ਜਾਣ ਵਾਲੀ ਸਪਾਈਸਜੈੱਟ ਦੀਆਂ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ।ਉਡਾਣਾਂ ਦੇ ਰੱਦ ਹੋਣ ਕਾਰਨ ਹਵਾਈ ਅੱਡੇ ’ਤੇ ਸਵੇਰੇ ਤੋਂ ਹੀ ਯਾਤਰੀਆਂ ਦੀ ਭੀੜ ਉਮੜ ਪਈ। ਕਈ ਲੋਕਾਂ ਨੂੰ ਰੀ-ਬੁਕਿੰਗ ਅਤੇ ਰਿਫੰਡ ਲਈ ਲੰਮਾ ਇੰਤਜ਼ਾਰ ਕਰਨਾ ਪਿਆ, ਜਦਕਿ ਕੁਝ ਯਾਤਰੀ ਵਿਕਲਪੀ ਉਡਾਣਾਂ ਲਈ ਹੋਰ ਸ਼ਹਿਰਾਂ ਵੱਲ ਰੁਖ ਕਰਦੇ ਨਜ਼ਰ ਆਏ।ਹਵਾਈ ਅੱਡੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲਾਤ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਜਿਵੇਂ ਹੀ ਏਅਰ ਸਪੇਸ ਨਾਲ ਜੁੜੀ ਪਾਬੰਦੀਆਂ ਹਟਾਈਆਂ ਜਾਂਦੀਆਂ ਹਨ, ਉਡਾਣਾ ਦਾ ਸੰਚਾਲਨ ਆਮ ਕਰ ਦਿੱਤਾ ਜਾਵੇਗਾ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਏਅਰਪੋਰਟ ਦੇ ਲਈ ਰਵਾਨਾ ਹੋਣ ਤੋਂ ਪਹਿਲਾ ਫਲਾਇਟਾਂ ਦੀ ਸਥਿਤੀ ਜ਼ਰੂਰ ਜਾਂਚ ਲਏ।