ਅਸਤੀਫ਼ਾ ਦੇਣ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਿਵਾਦਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਖ਼ਤ ਕਾਰਵਾਈ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਕੋਲੋਂ ਅਸਤੀਫ਼ਾ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਸਰਕਾਰ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਜਾਂ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਵਿਵਾਦਤ ਵੀਡੀਓ ਮਾਮਲੇ ਵਿੱਚ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਪਹਿਲਾ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਉੱਪਰ ਲੱਗੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦਿਆਂ ਇਨ੍ਹਾਂ ਨੂੰ “ਝੂਠੇ ਅਤੇ ਬੇਬੁਨਿਆਦ” ਕਰਾਰ ਦਿੱਤਾ ਹੈ। ਲਾਲਜੀਤ ਭੁੱਲਰ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਪਾਰਟੀ ਦੀ ਨੈਤਿਕਤਾ ਅਤੇ ਸੱਚਾਈ ਦੀ ਰਾਹ ‘ਤੇ ਚੱਲਦਿਆਂ ਖ਼ੁਦ ਨੂੰ ਜਾਂਚ ਲਈ ਪੇਸ਼ ਕਰ ਰਹੇ ਹਨ।