ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਕੁਮਾਰ ਸ਼ਰਮਾ ਦੇ ਘਰ ‘ਤੇ ਹੋਈ ਗੋਲੀਬਾਰੀ
ਖਰੜ : ਖਰੜ ਦੇ ਵਡਾਲਾ ਰੋਡ ‘ਤੇ ਸਥਿਤ ਗੁਲਮੋਹਰ ਸਿਟੀ ਵਿਖੇ ਇੱਕ ਕਮਾਂਡੋ ਪੁਲਿਸ ਕਰਮਚਾਰੀ ਨੂੰ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ , ਜੋ ਪੰਜਾਬ ਪੁਲਿਸ ਵਿੱਚ ਕਮਾਂਡੋ ਡਿਊਟੀ ‘ਤੇ ਤਾਇਨਾਤ ਹਨ ਅਤੇ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਕੁਮਾਰ ਸ਼ਰਮਾ ਦਾ ਗੰਨਮੈਨ ਵੀ ਹੈ , ਨਿਸ਼ਾਤ ਸ਼ਰਮਾ ਦੇ ਘਰ ਦੀ ਤੀਸਰੀ ਮੰਜ਼ਿਲ ‘ਤੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਗੰਭੀਰ ਹਾਲਤ ਵਿੱਚ, ਉਸਨੂੰ ਤੁਰੰਤ ਖਰੜ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਨੇ ਹਾਲਤ ਨਾਜੁਕ ਦੇਖਦੇ ਹੋਏ ਉਸ ਨੂੰ ਅੱਗੇ ਇਲਾਜ ਦੇ ਲਈ ਪੀ.ਜੀ.ਆਈ. ਚੰਡੀਗੜ੍ਹ ਰੇਫਰ ਕਰ ਦਿੱਤਾ ਹੈ ।ਇਸ ਮੌਕੇ ‘ਤੇ ਸਿਵਲ ਹਸਪਤਾਲ ਖਰੜ ਪਹੁੰਚੇ ਸ਼ਿਵ ਸੈਨਾ ਹਿੰਦ ਖਰੜ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਂਤ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਹ ਮੰਦਰ ਤੋਂ ਪੂਜਾ ਕਰਕੇ ਵਾਪਸ ਘਰ ਜਾ ਰਹੇ ਸਨ , ਜਦੋਂ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ ।ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ । ਉਨ੍ਹਾਂ ਨੇ ਕਿਹਾ ਕਿ ਗੋਲੀ ਲਗਾਉਣ ਦੇ ਕਾਰਨਾਂ ਦੇ ਬਾਰੇ ਵਿੱਚ ਹਾਲੇ ਤੱਕ ਕੋਈ ਸਪਸ਼ੱਟ ਜਾਣਕਾਰੀ ਨਹੀਂ ਮਿਲੀ ਹੈ ਅਤੇ ਇਸ ਸਬੰਧ ਵਿੱਚ ਪੁਲਿਸ ਜਾਂਚ ਕਰ ਰਹੀ ਹੈ । ਪੁਲਿਸ ਮਾਮਲੇ ਦੀ ਜਾਂਚ ਵਿੱਚ ਸਰਗਰਮੀ ਨਾਲ ਜੁਟੀ ਹੋਈ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ। ਇਸ ਸਬੰਧ ਵਿੱਚ, ਸਿਟੀ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਇੰਸਪੈਕਟਰ ਅਮਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਜ਼ਖਮੀ ਕਮਾਂਡੋ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਮਾਮਲੇ ਦੀ ਅਸਲ ਜਾਣਕਾਰੀ ਸਪੱਸ਼ਟ ਹੋਵੇਗੀ।
SikhDiary