ਪੰਜਾਬ ਦੇ 13 ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਚੰਡੀਗੜ੍ਹ : ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਮੌਸਮ ਬਦਲ ਗਿਆ ਹੈ। ਇਸ ਦੌਰਾਨ ਵਿਭਾਗ ਨੇ 48 ਘੰਟੇ ਯਾਨੀ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ, ਗਰਜ ਅਤੇ ਬਿਜਲੀ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਅਤੇ ਮੀਂਹ ਵੀ ਪੈ ਸਕਦਾ ਹੈ।ਇਸ ਦੇ ਨਾਲ ਹੀ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿ ਸਕਦਾ ਹੈ। ਇਨ੍ਹਾਂ ਵਿੱਚ ਤਰਨਤਾਰਨ, ਅੰਮ੍ਰਿਤਸਰ, ਫਾਜ਼ਿਲਕਾ, ਫਿਰੋਜ਼ਪੁਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਫਰੀਦਕੋਟ, ਮੁਕਤਸਰ, ਗੁਰਦਾਸਪੁਰ, ਮੋਗਾ ਅਤੇ ਪਠਾਨਕੋਟ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਗਰਮੀ ਫਿਰ ਵਧਣੀ ਸ਼ੁਰੂ ਹੋ ਗਈ ਹੈ ਅਤੇ ਜੇਕਰ ਮੀਂਹ ਪੈਂਦਾ ਹੈ ਤਾਂ ਤਾਪਮਾਨ ਡਿੱਗ ਜਾਵੇਗਾ ਅਤੇ ਲੋਕਾਂ ਨੂੰ ਰਾਹਤ ਮਿਲੇਗੀ।ਇਸ ਤੋਂ ਇਲਾਵਾ, ਕੱਲ੍ਹ, 27 ਮਾਰਚ ਨੂੰ ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਅਤੇ ਬਠਿੰਡਾ ਵਿੱਚ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। 28 ਮਾਰਚ ਨੂੰ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ, ਅਤੇ ਉਸ ਦਿਨ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ, 29 ਮਾਰਚ ਨੂੰ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦਿਨ, ਪੂਰੇ ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੇ ਨਾਲ ਮੀਂਹ ਪਿਆ।