ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਸਰਕਾਰੀ ਸਕੂਲਾਂ ਦੇ ਲਈ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਲੁਧਿਆਣਾ : ਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਪ੍ਰਧਾਨ ਮੰਤਰੀ ਪੋਸ਼ਣ ਯੋਜਨਾ ਤਹਿਤ ਸਕੂਲਾਂ ਵਿੱਚ ਦਿੱਤੇ ਜਾਣ ਵਾਲੇ ਮਿਡ-ਡੇਅ ਮੀਲ ਲਈ ਹਫ਼ਤਾਵਾਰੀ ਮੀਨੂ ਜਾਰੀ ਕਰ ਦਿੱਤਾ ਹੈ। ਇਹ ਨਵਾਂ ਮੀਨੂ 1 ਅਪ੍ਰੈਲ ਤੋਂ 30 ਅਪ੍ਰੈਲ ਤੱਕ ਲਾਗੂ ਰਹੇਗਾ। ਸੋਸਾਇਟੀ ਦੇ ਜਨਰਲ ਮੈਨੇਜਰ ਵੱਲੋਂ ਜਾਰੀ ਪੱਤਰ ਅਨੁਸਾਰ, ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਇੰਚਾਰਜ ਦੀ ਨਿਗਰਾਨੀ ਹੇਠ ਕਤਾਰ ਵਿੱਚ ਬਿਠਾਇਆ ਜਾਣਾ ਚਾਹੀਦਾ ਹੈ ਅਤੇ ਮੀਨੂ ਅਨੁਸਾਰ ਖਾਣਾ ਖੁਆਇਆ ਜਾਣਾ ਚਾਹੀਦਾ ਹੈ। ਹੁਕਮਾਂ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਸਕੂਲ ਵਿੱਚ ਮੀਨੂ ਦੀ ਪਾਲਣਾ ਨਹੀਂ ਕੀਤੀ ਜਾਂਦੀ ਜਾਂ ਨਿਯਮਾਂ ਦੀ ਅਣਦੇਖੀ ਕੀਤੀ ਜਾਂਦੀ ਹੈ, ਤਾਂ ਇਸ ਦੀ ਪੂਰੀ ਜ਼ਿੰਮੇਦਾਰੀ ਸਕੂਲ ਮੁਖੀ ਦੀ ਹੋਵੇਗੀ। ਇਸ ਤੋਂ ਇਲਾਵਾ, ‘ਤਿਥੀ ਭੋਜਨ’ ਦੇ ਤਹਿਤ, ਪਿੰਡ ਦੇ ਸਰਪੰਚ ਜਾਂ ਦਾਨੀ ਸੱਜਣਾਂ ਦੀ ਮਦਦ ਨਾਲ ਵਿਸ਼ੇਸ਼ ਮੌਕਿਆਂ, ਤਿਉਹਾਰਾਂ ਜਾਂ ਜਨਮਦਿਨਾਂ ‘ਤੇ ਵਿਦਿਆਰਥੀਆਂ ਨੂੰ ਫਲ, ਮਠਿਆਈਆਂ ਜਾਂ ਵਿਸ਼ੇਸ਼ ਭੋਜਨ ਮੁਹੱਈਆ ਕਰਵਾਉਣ ਦੇ ਯਤਨ ਕਰਨ ਦੇ ਲਈ ਵੀ ਕਿਹਾ ਗਿਆ ਹੈ।ਹਫ਼ਤਾਵਾਰੀ ਮੀਨੂਪੇ.ਟੀ.ਐਮ. ਦੇ ਦੌਰਾਨ ਵਿਦਿਆਰਥੀਆਂ ਨੂੰ ਮਿਲਣਗੇ ਆਯੁਰਵੈਦਿਕ ਦੇ ਟਿਪਸਪੰਜਾਬ ਸਟੇਟ ਮਿਡ-ਡੇਅ ਮੀਲ ਸੋਸਾਇਟੀ ਨੇ ਸਰਕਾਰੀ ਸਕੂਲਾਂ ਦੇ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਅਨੁਸਾਰ, ਹੁਣ ਸਕੂਲਾਂ ਵਿੱਚ ਮਾਪਿਆਂ-ਅਧਿਆਪਕਾਂ ਦੀ ਮੀਟਿੰਗ ਵਾਲੇ ਦਿਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਯੁਰਵੇਦ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਲੈਕਚਰ ਆਯੋਜਿਤ ਕੀਤੇ ਜਾਣਗੇ। ਪੰਜਾਬ ਰਾਜ ਫੂਡ ਕਮਿਸ਼ਨ ਦੇ ਸੁਝਾਅ ‘ਤੇ ਆਧਾਰਿਤ ਇਨ੍ਹਾਂ ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਆਯੁਰਵੈਦਿਕ ਮੈਡੀਕਲ ਅਫਸਰ ਆਪਣੇ ਨੇੜਲੇ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਆਯੁਰਵੇਦ ਅਨੁਸਾਰ ਖਾਣ-ਪੀਣ ਅਤੇ ਰਹਿਣ-ਸਹਿਣ ਦੀ ਜਾਣਕਾਰੀ ਦੇਣਗੇ। ਸਕੂਲ ਮੁਖੀਆਂਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਯੁਸ਼ ਡਾਕਟਰਾਂ ਜਾਂ ਆਯੁਰਵੇਦ ਦੇ ਮਾਹਿਰਾਂ ਵਿਅਕਤੀਆਂ ਦੇ ਰਾਹੀਂ ਲੈਕਚਰ ਕਰਵਾਉਣ ਦੀ ਕੋਸ਼ਿਸ਼ ਕਰਨ।
SikhDiary