ਪੰਜਾਬ ਭਲਕੇ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਭਲਕੇ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਫ਼ੈਸਲਾ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ‘ਤੇ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ ਜਨਤਕ ਛੁੱਟੀ ਦੇ ਮੱਦੇਨਜ਼ਰ ਲਿਆ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਦੇ ਅਨੁਸਾਰ ਭਲਕੇ , 8 ਅਪ੍ਰੈਲ ਨੂੰ ਹੋਣ ਵਾਲੀ ਸਾਰੀ ਪ੍ਰੀਖਿਆਵਾਂ ਹੁਣ 16 ਅਪ੍ਰੈਲ ਨੂੰ ਹੋਣਗੀਆਂ। ਵਿ ਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀਆਂ ਤਿਆਰੀਆਂ ਨਵੀਂ ਮਿਤੀ ਦੇ ਅਨੁਸਾਰ ਕਰਨ ਅਤੇ ਹੋਰ ਅਪਡੇਟਾਂ ਲਈ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ‘ਤੇ ਨੇੜਿਓਂ ਨਜ਼ਰ ਰੱਖਣ।ਭਲਕੇ , 8 ਅਪ੍ਰੈਲ ਲਈ ਜਨਤਕ ਛੁੱਟੀ ਦਾ ਐਲਾਨ ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਭਲਕੇ , 8 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਦਿਨ ਲਈ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਤੀਜੇ ਵਜੋਂ, ਇਸ ਸਮੇਂ ਦੌਰਾਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ, ਇਸ ਦਿਨ ਸਰਕਾਰੀ ਅਦਾਰੇ ਵਿੱਚ ਵੀ ਛੁੱਟੀ ਰਹੇਗੀ।