ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੋ ਦਿਨਾਂ ਦੀ ਧੁੱਪ ਤੋਂ ਬਾਅਦ, ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਅਗਲੇ 48 ਘੰਟੇ ਅਹਿਮ ਮੰਨੇ ਜਾਂਦੇ ਹਨ।ਅੱਜ ਕਈ ਜ਼ਿਲ੍ਹਿਆਂ ਲਈ ਅਲਰਟ ਜਾਰੀਮੌਸਮ ਵਿਭਾਗ ਦੇ ਅਨੁਸਾਰ, ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜ਼ਬਰਦਸਤ ਮੀਂਹ ਪਵੇਗਾ। ਵਿਭਾਗ ਦੇ ਅਨੁਸਾਰ, ਦੱਖਣ-ਪੱਛਮੀ ਖੇਤਰ, ਖਾਸ ਕਰਕੇ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਦੇ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਨ੍ਹਾਂ ਖੇਤਰਾਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤੀ ਅਪੀਲਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ, ਖਾਸ ਕਰਕੇ ਗੜੇਮਾਰੀ ਅਤੇ ਤੇਜ਼ ਹਵਾਵਾਂ ਦੌਰਾਨ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੂੰ ਆਪਣੀਆਂ ਫਸਲਾਂ ਪ੍ਰਤੀ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ ਗਈ ਹੈ।ਆਉਣ ਵਾਲੇ ਦਿਨਾਂ ਦਾ ਹਾਲਆਉਣ ਵਾਲੇ ਦਿਨਾਂ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਅੱਜ ਤੋਂ 10 ਅਪ੍ਰੈਲ ਤੱਕ ਆਉਣ ਵਾਲੇ ਦਿਨਾਂ ਲਈ ਵੱਡਾ ਅਨੁਮਾਨ ਲਗਾਇਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਸਮ ਦਾ ਮਿਜ਼ਾਜ ਕਾਫੀ ਬਦਲ ਸਕਦਾ ਹੈ। ਇਸ ਬਾਰੇ ਜ਼ਿਲ੍ਹਾ ਵਾਰ ਚੇਤਾਵਨੀ ਜਾਰੀ ਕੀਤੀ ਗਈ ਹੈ।ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਚ  ਮੁਸਲਾਧਾਰ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਬਣੀ ਹੋਈ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਦੇ ਕਾਰਨ ਰਾਜ ਵਿੱਚ ਇਹ ਬਦਲਾਵ ਦੇਖਣ ਨੂੰ ਮਿਲ ਰਿਹਾ ਹੈ।ਇਨ੍ਹਾਂ ਜ਼ਿਲ੍ਹਿਆਂ ਵਿੱਚ ਔਰੇਂਜ ਅਤੇ ਯੈਲੋ ਅਲਰਟ ਜਾਰੀਮੌਸਮ ਵਿਭਾਗ ਨੇ 7 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਭਾਰੀ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਪੂਰਥਲਾ, ਜਲੰਧਰ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਗਰਜ-ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਹੈ।