ਸੰਸਦ ਮੈਂਬਰ ਕੰਗਨਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ 28 ਅਪ੍ਰੈਲ ਤੱਕ ਮੁਲਤਵੀ
ਬਠਿੰਡਾ: ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਬਠਿੰਡਾ ਦੀ ਇੱਕ ਅਦਾਲਤ ਵਿੱਚ ਚੱਲ ਰਹੇ ਮਾਣਹਾਨੀ ਦੇ ਮਾਮਲੇ ਵਿੱਚ ਬੀਤੇ ਦਿਨ ਹੋਣ ਵਾਲੀ ਸੁਣਵਾਈ 28 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪ੍ਰੀਜ਼ਾਈਡਿੰਗ ਜੱਜ ਛੁੱਟੀ ‘ਤੇ ਹੋਣ ਕਾਰਨ ਸੁਣਵਾਈ ਨਹੀਂ ਹੋ ਸਕੀ। ਮਾਤਾ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬੈਹਨੀਵਾਲ ਨੇ ਦੱਸਿਆ ਕਿ ਅਦਾਲਤ ਵਿੱਚ 2 ਗਵਾਹਾਂ ਸੁਰਜੀਤ ਸਿੰਘ ਫੂਲ ਅਤੇ ਗੁਰਪ੍ਰੀਤ ਸਿੰਘ ਦੀ ਗਵਾਹੀ ਹੋਣੀ ਸੀ ,ਪਰ ਜੱਜ ਦੇ ਛੁੱਟੀ ਨਾਲ ਗਵਾਹੀ ਮੁਕੰਮਲ ਨਹੀਂ ਹੋ ਸਕੀ ।ਉਨ੍ਹਾਂ ਅੱਗੇ ਦੱਸਿਆ ਕਿ ਅਦਾਲਤ ਵਿੱਚ ਉਨ੍ਹਾਂ ਨੇ ਕੰਗਨਾ ਰਣੌਤ ਦੇ ਪਾਸਪੋਰਟ ਨੂੰ ਜ਼ਬਤ ਕਰਨ ਦੀ ਮੰਗ ਕਰਦੇ ਹੋਏ ਅਰਜ਼ੀ ਦਾਇਰ ਕੀਤੀ ਸੀ, ਇਸ ਅਰਜ਼ੀ ‘ਤੇ ਸੁਣਵਾਈ ਵੀ ਤੈਅ ਕੀਤੀ ਗਈ ਸੀ ਪਰ ਨਹੀਂ ਹੋ ਸਕੀ। ਸੁਣਵਾਈ ਦੀ ਅਗਲੀ ਤਰੀਕ 28 ਅਪ੍ਰੈਲ ਨਿਰਧਾਰਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਕਿਸਾਨ ਵਿਰੋਧ ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰ ਕੰਗਨਾ ਰਣੌਤ ਨੇ ਮਾਤਾ ਮਹਿੰਦਰ ਕੌਰ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜਿਸ ਤੋਂ ਬਾਅਦ ਅਦਾਲਤ ਵਿੱਚ ਉਨ੍ਹਾਂ ਵਿਰੁੱਧ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਗਿਆ ਸੀ, ਜਿਸ ‘ਤੇ ਸੁਣਵਾਈ ਇਸ ਸਮੇਂ ਚੱਲ ਰਹੀ ਹੈ।
SikhDiary