ਮੌਸਮ ਵਿਭਾਗ ਨੇ ਅੱਜ ਰਾਜ ਦੇ 22 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਕੀਤਾ ਜਾਰੀ

ਪੰਜਾਬ: ਉੱਤਰੀ ਭਾਰਤ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਦੇ ਨਾਲ-ਨਾਲ ਵੱਖ-ਵੱਖ ਇਲਾਕਿਆਂ ਵਿੱਚ ਗੜੇਮਾਰੀ ਵੀ ਦਰਜ ਕੀਤੀ ਗਈ, ਜਿਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ।9 ਅਪ੍ਰੈਲ ਤੋਂ ਬਾਅਦ ਮੌਸਮ ਸਾਫ਼ ਰਹਿਣ ਦੀ ਉਮੀਦ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਵਾ ਦੀ ਗਤੀ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੇ ਵਿਚਕਾਰ ਹੋ ਸਕਦੀ ਹੈ। ਇਸ ਸਮੇਂ ਦੌਰਾਨ, ਕੁਝ ਥਾਵਾਂ ‘ਤੇ ਮੀਂਹ ਦੇ ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ, ਵਿਭਾਗ ਨੇ ‘ਔਰੇਂਜ ਅਲਰਟ’ ਜਾਰੀ ਕੀਤਾ ਹੈ। ਵਿਭਾਗ ਦੇ ਅਨੁਸਾਰ, 9 ਅਪ੍ਰੈਲ ਤੋਂ ਅਗਲੇ ਹਫ਼ਤੇ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।5 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਉਮੀਦ ਮੌਸਮ ਵਿਭਾਗ ਦੇ ਅਨੁਸਾਰ, ਅੱਜ ਰਾਜ ਦੇ 22 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਹੈ ਜਦੋਂ ਕਿ ਹੋਰ 13 ਹੋਰ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਬਠਿੰਡਾ ਅਤੇ ਬਰਨਾਲਾ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਝੱਖੜ ਅਤੇ ਗੜੇਮਾਰੀ ਦੀ ਸੰਭਾਵਨਾ ਹੈ।