ਵ੍ਰਿੰਦਾਵਨ ਕਿਸ਼ਤੀ ਹਾਦਸਾ : ਲੁਧਿਆਣਾ ਪਹੁੰਚੀਆਂ ਮ੍ਰਿਤਕਾਂ ਦੀਆਂ ਲਾਸ਼ਾਂ
ਲੁਧਿਆਣਾ: ਵ੍ਰਿੰਦਾਵਨ ਵਿੱਚ ਵਾਪਰੇ ਕਿਸ਼ਤੀ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੀਆਂ ਲਾਸ਼ਾਂ ਅੱਜ ਲੁਧਿਆਣਾ ਸਥਿਤ ਉਨ੍ਹਾਂ ਦੇ ਘਰਾਂ ਵਿੱਚ ਪਹੁੰਚ ਗਈਆਂ। ਇਸ ਘਟਨਾ ਨਾਲ ਪੂਰਾ ਭਾਈਚਾਰਾ ਸਦਮੇ ਵਿੱਚ ਹੈ। ਮ੍ਰਿਤਕਾਂ ਵਿੱਚ ਅੰਜੂ ਗੁਲਾਟੀ, ਰਾਕੇਸ਼ ਗੁਲਾਟੀ ਅਤੇ ਮੀਨੂ ਬਾਂਸਲ ਸ਼ਾਮਲ ਹਨ । ਸਾਰੇ ਲੁਧਿਆਣਾ ਦੇ ਦੁੱਗਰੀ ਦੇ ਰਹਿਣ ਵਾਲੇ ਹਨ।ਜਿਨ੍ਹਾਂ ਦਾ ਅੰਤਿਮ ਸਸਕਾਰ ਡੂੰਘੇ ਗਮਗੀਨ ਮਾਹੌਲ ਵਿੱਚ ਕੀਤਾ ਗਿਆ। ਇਸ ਦੌਰਾਨ, ਸਥਾਨਕ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ, ਉਹ ਸੋਗ ਦੇ ਪ੍ਰਤੀਕ ਵਜੋਂ ਆਪਣੀਆਂ ਦੁਕਾਨਾਂ ਬੰਦ ਰੱਖਣਗੇ। ਉਹ ਸੋਗ ਦੇ ਪ੍ਰਤੀਕ ਵਜੋਂ ਆਪਣੀਆਂ ਦੁਕਾਨਾਂ ਬੰਦ ਰੱਖਣਗੇ।ਇਸ ਤੋਂ ਇਲਾਵਾ ਜਗਰਾਉਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਪੰਜ ਵਿਅਕਤੀ ਸ਼ਾਮਲ ਹਨ। ਜਿਨ੍ਹਾਂ ਵਿੱਚ ਕਵਿਤਾ ਬਹਿਲ, ਚਰਨਜੀਤ, ਮਧੁਰ ਬਹਿਲ, ਪਿੰਕੀ ਬਹਿਲ ਅਤੇ ਈਸ਼ਾਨ ਕਟਾਰੀਆ ਸ਼ਾਮਲ ਹਨ । ਘਟਨਾ ਸਥਾਨ ‘ਤੇ ਵੱਡੀ ਭੀੜ ਇਕੱਠੀ ਹੋ ਗਈ। ਇੱਥੇ ਇਹ ਧਿਆਨ ਦੇਣ ਯੋਗ ਹੈ ਕਿ ਇਹ ਦੁਖਦਾਈ ਘਟਨਾ ਬੀਤੇ ਦਿਨ (10 ਅਪ੍ਰੈਲ) ਨੂੰ ਵ੍ਰਿੰਦਾਵਨ ਵਿੱਚ ਵਾਪਰੀ ਸੀ, ਜਿੱਥੇ ਇੱਕ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 10 ਲੋਕਾਂ ਦੀ ਮੌਤ ਹੋ ਗਈ।
SikhDiary