ਸੋਨੇ ਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ

ਜਲੰਧਰ :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, ਅੱਜ 24 ਕੈਰੇਟ ਸੋਨੇ ਦੀ ਕੀਮਤ 1,54,000 ਰੁਪਏ ਤੱਕ ਪਹੁੰਚ ਗਈ, ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 1,43,220 ਰੁਪਏ ਦਰਜ ਕੀਤੀ ਗਈ। ਇਸ ਦੌਰਾਨ ਚਾਂਦੀ ਦੀਆਂ ਕੀਮਤਾਂ ਅੱਜ 2,44,500 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤੀ ਗਈ। ਮਾਹਿਰਾਂ ਦਾ ਮੰਨਣਾ ਹੈ ਕਿ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਹ ਉਤਰਾਅ-ਚੜ੍ਹਾਅ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਦਲਾਅ ਅਤੇ ਵਧਦੀ ਮੰਗ ਕਾਰਨ ਹੈ।