ਪੰਜਾਬ ‘ਚ ਲਾਗੂ ਕੀਤੇ ਗਏ ਨਵੇਂ ਬੇਅਦਬੀ ਕਾਨੂੰਨ ਸਬੰਧੀ ਵੱਡੀ ਖ਼ਬਰ

ਪੰਜਾਬ: ਪੰਜਾਬ ਵਿੱਚ ਲਾਗੂ ਕੀਤੇ ਗਏ ਨਵੇਂ ਬੇਅਦਬੀ ਕਾਨੂੰਨ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਇਸ ਕਾਨੂੰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।ਇਸ ਸਬੰਧ ਵਿੱਚ, ਜਲੰਧਰ ਦੇ ਵਸਨੀਕ ਸਿਮਰਨਜੀਤ ਸਿੰਘ ਨੇ ਇੱਕ ਜਨਹਿਤ ਪਟੀਸ਼ਨ (ਪੀ.ਆਈ.ਐਲ.) ਦਾਇਰ ਕੀਤੀ ਹੈ। ਉਸਨੇ ਕਿਹਾ ਹੈ ਕਿ ਇਹ ਕਾਨੂੰਨ ਖਾਸ ਤੌਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਸੰਬੋਧਿਤ ਕਰਦਾ ਹੈ ਪਰ ਹੋਰ ਧਰਮਾਂ ਦਾ ਕੋਈ ਜ਼ਿਕਰ ਨਹੀਂ ਕਰਦਾ। ਪਟੀਸ਼ਨਕਰਤਾ ਦਾ ਤਰਕ ਹੈ ਕਿ ਇਹ ਦੇਸ਼ ਦੇ ਧਰਮ ਨਿਰਪੱਖ ਸਿਧਾਂਤਾਂ ਦੀ ਉਲੰਘਣਾ ਹੈ।ਇਸ ਦੇ ਨਾਲ ਹੀ ਕਿਹਾ ਕਿ ਇਸ ਕਾਨੂੰਨ ਦੇ ਤਹਿਤ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਹੈ ਜਿਸਦੇ ਲਈ ਰਾਸ਼ਟਰਪਤੀ ਦੀ ਸਹਿਮਤੀ ਜ਼ਰੂਰੀ ਹੈ ਪਰ ਇਸ ਕਾਨੂੰਨ ਨੂੰ ਪਾਸ ਕਰਨ ਦੇ ਲਈ ਸਿਰਫ਼ ਗਵਰਨਰ ਦੀ ਪ੍ਰਵਾਨਗੀ ਲਈ ਗਈ ਹੈ। ਇਸ ਸਬੰਧ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ, ਹੁਣ ਇਸ ਮਾਮਲੇ ਨੂੰ ਲੈ ਕੇ ਜਲਦੀ ਹੀ ਸੁਣਵਾਈ ਹੋਣ ਦੀ ਉਮੀਦ ਹੈ।