ਰਾਗੀ ਨਿਰਮਲ ਸਿੰਘ ਦੇ ਸਸਕਾਰ ‘ਚ ਅੜਿੱਕਾ ਪਾਉਣ ਵਾਲਿਆਂ ‘ਤੇ ਮਾਮਲਾ ਦਰਜ

ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਕਾਰਨ ਹੋਈ ਮੌਤ ਤੋਂ ਬਾਅਦ ਵੇਰਕਾ ਥਾਣਾ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਉਨ੍ਹਾਂ ਦਾ ਅੰਤਿਮ ਸੰਸਕਾਰ ਰੋਕਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਵੇਰਕਾ ਥਾਣਾ ਇੰਚਾਰਜ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਘਟਨਾ ਵਾਲੇ ਦਿਨ ਦਾ ਵੀਡੀਓ ਮੰਗਵਾਇਆ ਜਾ ਰਿਹਾ ਹੈ। ਧਰਨੇ ਲਗਾ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ‘ਤੇ ਐੱਫਆਈਆਰ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ ਕੋਰੋਨਾ ਪੀਰੀਅਡ ਦੌਰਾਨ ਹੋਈ ਸੀ। ਉਨ੍ਹਾਂ ਦਾ ਸਸਕਾਰ ਵੇਰਕਾ ਵਿਖੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਣਾ ਸੀ ਪਰ ਕੋਰੋਨਾ ਸੰਕਰਮਣ ਕਾਰਨ ਸਥਾਨਕ ਲੋਕਾਂ ਨੇ ਇਹ ਕਹਿ ਕੇ ਸਸਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ ਕਿ ਜੇਕਰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਤਾਂ ਇਹ ਲਾਗ ਮਾਹੌਲ ਵਿੱਚ ਫੈਲ ਜਾਵੇਗੀ। ਇਸ ਦੌਰਾਨ ਪੁਲਿਸ ਤੇ ਪ੍ਰਸ਼ਾਸਨ ਦੇ ਕੰਮ ਵਿੱਚ ਵੀ ਰੁਕਾਵਟ ਆਈ ਸੀ।