ਮਸ਼ਹੂਰ ਰੁਸਤਮ- ਏ- ਹਿੰਦ ਜਸਕਵਰ ਸਿੰਘ ਪੱਟੀ ਆਪਣੀ ਟੀਮ ਸਮੇਤ ‘ਆਪ’ ‘ਚ ਹੋਏ ਸ਼ਾਮਲ
ਪੰਜਾਬ : ਪੰਜਾਬ ਦੀ ਰਾਜਨੀਤੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਮਚੀ ਹੋਈ ਹੈ । ਇੱਕ ਹੋਰ ਖ਼ਬਰ ਸਾਹਮਣੇ ਆਈ ਹੈ ਕਿ ਕੁਸ਼ਤੀ ਜਗਤ ਵਿੱਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ- ਏ- ਹਿੰਦ ਜਸਕਵਰ ਸਿੰਘ ਪੱਟੀ ਆਪਣੀ ਟੀਮ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਜੱਸਾ ਪੱਟੀ ਨੇ ਪੰਜਾਬ ਦਾ ਨਾਮ ਵਿਸ਼ਵ ਪੱਧਰ ‘ਤੇ ਉੱਚਾ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਆਸ ਕਰਦੇ ਹਾਂ ਕਿ ਉਹ ਇਸੇ ਤਰ੍ਹਾਂ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ।ਰੁਸਤਮ- ਏ- ਹਿੰਦ ਜਸਕੰਵਰ ਸਿੰਘ ਪੱਟੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ‘ਜੱਸਾ ਪੱਟੀ’ ਰੁਸਤਮ-ਏ-ਹਿੰਦ ਦੇ ਨਾਂ ਨਾਲ ਮਸ਼ਹੂਰ ਹੈ। ਦੱਸ ਦੇਈਏ ਕਿ ‘ਜੱਸਾ ਪੱਟੀ’ ਨੇ ਇਸੇ ਸਾਲ ਜਨਵਰੀ ਮਹੀਨੇ ਰਿਟਾਇਰਮੈਂਟ ਦਾ ਐਲਾਨ ਕੀਤਾ ਸੀ।
SikhDiary