ਮੁੱਖ ਮੰਤਰੀ ਭਗਵੰਤ ਮਾਨ ਨੇ 1 ਮਈ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਹੈ। ਇਹ ਬੈਠਕ 1 ਮਈ, 2026 ਨੂੰ ਸਵੇਰੇ 9.30 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਬੈਠਕ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਰਨਗੇ ਤੇ ਇਸ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਬੈਠਕ ਦਾ ਅਜੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ।