ਹੁਸ਼ਿਆਰਪੁਰ ਦੇ ਪਿੰਡ ਸਤੋਰ ਦੀ ਇੱਕ ਬੁਟੀਕ ’ਚ ਗੈਸ ਸਿਲੰਡਰ ਫਟਣ ਕਾਰਨ ਵਾਪਰਿਆ ਵੱਡਾ ਹਾਦਸਾ

ਹੁਸ਼ਿਆਰਪੁਰ : ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਤੋਰ  ਵਿੱਚ ਸਥਿਤ ਇੱਕ ਬੁਟੀਕ ਵਿੱਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਮਾਂ-ਧੀ ਅਤੇ ਫਾਇਰ ਬ੍ਰਿਗੇਡ ਦੇ ਦੋ ਕਰਮਚਾਰੀਆਂ ਸਮੇਤ ਕੁੱਲ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਸਵੇਰੇ ਕਰੀਬ 8 ਵਜੇ ਦੇ ਕਰੀਬ ਵਾਪਰੀ। ਗੈਸ ਸਿਲੰਡਰ ਵਿੱਚ ਲੀਕ ਹੋਣ ਕਾਰਨ ਅੱਗ ਲੱਗ ਗਈ, ਜਿਸ ਤੋਂ ਬਾਅਦ ਇੱਕ ਵੱਡਾ ਧਮਾਕਾ ਹੋਇਆ। ਧਮਾਕੇ ਨਾਲ ਬੁਟੀਕ ਵਿੱਚ ਦਹਿਸ਼ਤ ਫੈਲ ਗਈ। ਜ਼ਖਮੀਆਂ ਨੂੰ ਤੁਰੰਤ ਹੁਸ਼ਿਆਰਪੁਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਡੀ.ਐਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।