ਮਾਝਾ-ਦੋਆਬਾ ਇੰਗਲੈਡ ਤੋਂ ਆਏ ਬੱਚੇ ਦਰਬਾਰ ਸਾਹਿਬ ਨਤਮਸਤਕ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਪਣੀਆਂ ਜੜ੍ਹਾਂ ਨਾਲ ਜੁੜੋ ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ 17 ਬੱਚਿਆਂ ਨੇ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਦਰਸ਼ਨ ਕੀਤੇ ਅਤੇ ਜਲ੍ਹਿਆਂਆਂਵਾਲਾ ਬਾਗ ’ਚ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਟੂਰਿਜ਼ਮ ਅਧਿਕਾਰੀ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਇਸ ਦੌਰੇ ਦਾ ਮੰਤਵ ਪੰਜਾਬ ਤੋਂ ਬਾਹਰ ਰਹਿੰਦੇ ਪੰਜਾਬੀ ਬੱਚਿਆਂ ਨੂੰ ਪੰਜਾਬੀਅਤ ਨਾਲ ਜੋੜਨਾ ਹੈ ਅਤੇ ਉਨ੍ਹਾਂ ਨੂੰ ਆਪਣੇ ਅਮੀਰ ਸਭਿਆਚਾਰ ਤੋਂ ਜਾਣੂੰ ਕਰਵਾਉਣਾ ਹੈ, ਤਾਂ ਜੋ ਬੱਚੇ ਆਪਣੇ ਵਿਰਸੇ ਤੋਂ ਦੂਰ ਨਾ ਹੋਣ। ਬੱਚਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਨਤਮਸਤਕ ਹੋ ਕੇ ਅਥਾਹ ਖੁਸ਼ੀ ਮਿਲੀ। ਜੱਲਿ੍ਹਆਂਵਾਲਾ ਬਾਗ ਦੇ ਦੌਰੇ ਮੌਕੇ ਸਾਰੇ ਬੱਚੇ ਭਾਵੁਕ ਨਜ਼ਰ ਆਏ।