ਤੇਜ਼ ਹਵਾਵਾਂ ਦੇ ਨਾਲ ਪਏ ਮੀਂਹ ਨੇ ਇੱਕ ਵਾਰ ਫਿਰ ਮੀਂਹ ਦਾ ਕਰਵਾਇਆ ਅਹਿਸਾਸ
ਲੁਧਿਆਣਾ: ਪਿਛਲੇ ਕਈ ਦਿਨਾਂ ਤੋਂ ਚਮਕਦਾਰ ਧੁੱਪ ਨੇ ਦੁਪਹਿਰ ਵੇਲੇ ਲੋਕਾਂ ਨੂੰ ਗਰਮੀ ਮਹਿਸੂਸ ਕਰਵਾਈ । ਪਰ ਬੀਤੀ ਦੇਰ ਸ਼ਾਮ ਪਏ ਮੀਂਹ ਨੇ ਇੱਕ ਵਾਰ ਫਿਰ ਮਹਾਂਨਗਰ ਦੇ ਮੌਸਮ ਨੂੰ ਬਦਲ ਦਿੱਤਾ ਹੈ।ਦੇਰ ਸ਼ਾਮ ਤੇਜ਼ ਹਵਾਵਾਂ ਦੇ ਨਾਲ ਪਏ ਮੀਂਹ ਨੇ ਇੱਕ ਵਾਰ ਫਿਰ ਸ਼ਹਿਰ ਵਾਸੀਆਂ ਨੂੰ ਠੰਢ ਦਾ ਅਹਿਸਾਸ ਕਰਵਾਇਆ ਹੈ। ਤਾਪਮਾਨ ਵਿੱਚ ਆਈ ਭਾਰੀ ਗਿਰਾਵਟ ਨੇ ਠੰਢ ਵਧਾ ਦਿੱਤੀ ਹੈ। ਦੇਰ ਸ਼ਾਮ ਵੱਖ-ਵੱਖ ਬਾਜ਼ਾਰਾਂ ਵਿੱਚ ਖਰੀਦਦਾਰੀ ਕਰਨ ਵਾਲੇ ਲੋਕ ਤੇਜ਼ ਹਵਾਵਾਂ ਅਤੇ ਮੀਂਹ ਤੋਂ ਕਾਫ਼ੀ ਪ੍ਰੇਸ਼ਾਨ ਦਿਖਾਈ ਦਿੱਤੇ। ਮੌਸਮ ਵਿਗਿਆਨੀਆਂ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਬੱਦਲਵਾਈ ਅਤੇ ਮੀਂਹ ਕਾਰਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ, ਜਿਸ ਕਾਰਨ ਇੱਕ ਵਾਰ ਫਿਰ ਠੰਢ ਵਧਣ ਦੀ ਸੰਭਾਵਨਾ ਹੈ।
SikhDiary