ਪੰਜਾਬ ਦੇ ਇਨ੍ਹਾਂ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਾਰੀ
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਐਤਵਾਰ) ਸ਼ਿਵਰਾਤਰੀ ਦੇ ਮੌਕੇ ‘ਤੇ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਇਸ ਦੇ ਨਾਲ ਹੀ, ਪਹਾੜਾਂ ਤੋਂ ਚੱਲ ਰਹੀਆਂ ਬਰਫੀਲੀਆਂ ਹਵਾਵਾਂ ਥੋੜ੍ਹੀਆਂ ਕਮਜ਼ੋਰ ਹੋ ਜਾਣਗੀਆਂ। ਜਦਕਿ ਕੱਲ੍ਹ ਰਾਤ ਤੋਂ ਮੌਸਮ ਬਦਲੇਗਾ। ਇਸ ਤੋਂ ਬਾਅਦ, ਅਗਲੇ ਦੋ ਦਿਨਾਂ ਮੀਂਹ ਦੀ ਸੰਭਾਵਨਾ ਬਣ ਰਹੀ ਹੈ।16 ਫਰਵਰੀ 2026 ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦਾ ਹੈ। ਅਜਿਹੇ ਵਿੱਚ ਪੰਜਾਬ ਵਿੱਚ 17 ਅਤੇ 18 ਤਰੀਕ ਨੂੰ ਬਹੁਤ ਹਲਕੇ ਮੀਂਹ ਕੁਝ ਇਲਾਕਿਆਂ ਵਿੱਚ ਪੈ ਸਕਦਾ ਹੈ। ਇਨ੍ਹਾਂ ਇਲਾਕਿਆਂ ਵਿੱਚ ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਲੁਧਿਆਣਾ ਅਤੇ ਮੋਗਾ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਹਲਕੀਆਂ-ਫੁਲਕੀਆਂ ਮੀਂਹ ਦੀਆਂ ਬੂੰਦਾ ਪੈ ਸਕਦੀਆਂ ਹਨ।
SikhDiary