ਕਲਾਨੌਰ ‘ਚ ਸਥਿਤ ਸ਼ਿਵ ਮੰਦਿਰ ‘ਚ ਅੱਧੀ ਰਾਤ ਨੂੰ ਸ਼ਰਧਾਲੂਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

ਦੀਨਾਨਗਰ : ਅੱਜ ਦੇਸ਼ ਭਰ ਵਿੱਚ ਮਹਾਂਸ਼ਿਵਰਾਤਰੀ ਬੜੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਕਲਾਨੌਰ ਬਲਾਕ ਵਿੱਚ ਸਥਿਤ ਪ੍ਰਸਿੱਧ ਪੁਰਾਣੇ ਸ਼ਿਵ ਮੰਦਿਰ ਵਿੱਚ ਮਹਾਂਸ਼ਿਵਰਾਤਰੀ ਦੇ ਮੌਕੇ ‘ਤੇ ਅੱਧੀ ਰਾਤ ਨੂੰ ਸ਼ਰਧਾਲੂਆਂ ਦੀਆਂ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ। ਇਸ ਮੇਲੇ ਵਿੱਚ ਪੂਰੇ ਭਾਰਤ ਤੋਂ ਸ਼ਰਧਾਲੂ ਆਉਂਦੇ ਹਨ ਅਤੇ ਦਰਸ਼ਨਾਂ ਲਈ 12 ਵਜੇ ਦੇ ਕਰੀਬ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ।ਪ੍ਰਸ਼ਾਸਨ ਨੇ ਇਸ ਮੌਕੇ ਲਈ ਵੀ ਵਿਆਪਕ ਪ੍ਰਬੰਧ ਕੀਤੇ ਹਨ। ਕਮੇਟੀ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਪੂਰੀ ਕਮੇਟੀ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਇਸ ਪਵਿੱਤਰ ਦਿਨ ਮੰਦਰ ਵਿੱਚ ਜਾਣ ਵਿੱਚ ਕੋਈ ਮੁਸ਼ਕਲ ਨਾ ਆਵੇ। ਇਹ ਮੇਲਾ ਲਗਭਗ ਤਿੰਨ ਦਿਨ ਜਾਰੀ ਰਹੇਗਾ, ਜਿਸ ਵਿੱਚ ਲੱਖਾਂ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ।