ਭਾਜਪਾ ਪਾਰਟੀ ਨੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ “ਰਾਜ ਰੈਲੀ ਵਿਧਾਨ ਸਭਾ ਇੰਚਾਰਜ” ਕੀਤੇ ਨਿਯੁਕਤ
ਮੋਗਾ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੋਗਾ ਵਿੱਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਰੈਲੀ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ, ਪਾਰਟੀ ਨੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ “ਰਾਜ ਰੈਲੀ ਵਿਧਾਨ ਸਭਾ ਇੰਚਾਰਜ” ਨਿਯੁਕਤ ਕੀਤੇ ਹਨ। ਸੂਚੀ ਅਨੁਸਾਰ, ਕਈ ਸੀਨੀਅਰ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਮਨਪ੍ਰੀਤ ਸਿੰਘ ਬਾਦਲ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਜਾਰੀ ਸੂਚੀ ਇਸ ਪ੍ਰਕਾਰ ਹੈ:ਪਟਿਆਲਾ ਤੋਂ ਬੀਬਾ ਜੈ ਇੰਦਰ ਕੌਰ ਅਤੇ ਪਟਿਆਲਾ ਦਿਹਾਤੀ ਦੇ ਲਈ ਸਤਵੀਰ ਸਿੰਘ ਖੱਟੜਾ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ । ਇਸ ਦੇ ਇਲਾਵਾ ਤਲਵੰਡੀ ਸਾਬੋ ਤੋਂ ਪਰਮਪਾਲ ਕੌਰ ਮਲੂਕਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ । ਇਸ ਦੇ ਨਾਲ ਹੀ , ਜਲੰਧਰ ਪੱਛਮੀ ਤੋਂ ਸ਼ੀਤਲ ਅੰਗੁਰਾਲ ਅਤੇ ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ ਨੂੰ ਇੰਚਾਰਜ ਬਣਾਇਆ ਗਿਆ ਹੈ । ਅੰਮ੍ਰਿਤਸਰ ਉੱਤਰੀ ਲਈ ਸੁਖਮਿੰਦਰ ਸਿੰਘ ਪਿੰਟੂ ਨੂੰ ਇੰਚਾਰਜ ਅਤੇ ਕਾਦੀਆਂ ਲਈ ਫਤਿਹ ਜੰਗ ਸਿੰਘ ਬਾਜਵਾ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸੂਚੀ ਅਨੁਸਾਰ, ਸੁਜਾਨਪੁਰ ਹਲਕੇ ਤੋਂ ਦਿਨੇਸ਼ ਸਿੰਘ ਬੱਬੂ ਅਤੇ ਸ਼ੁਤਰਾਣਾ ਹਲਕੇ ਤੋਂ ਨਾਰਾਇਣ ਸਿੰਘ ਨਰਸੋਤ ਨੂੰ ਪੂਰੇ ਪੰਜਾਬ ਖੇਤਰ ਨੂੰ ਕਵਰ ਕਰਨ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀਆਂ ਸਪੱਸ਼ਟ ਤੌਰ ‘ਤੇ ਦਰਸਾਉਂਦੀਆਂ ਹਨ ਕਿ ਪਾਰਟੀ ਇਸ ਰੈਲੀ ਰਾਹੀਂ ਸੂਬੇ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
SikhDiary