ਦੀਨਾਨਗਰ ’ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ, 1 ਵਿਅਕਤੀ ਜ਼ਖ਼ਮੀ

ਦੀਨਾਨਗਰ : ਡੇਰਾ ਬਾਬਾ ਨਾਨਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਤਿੰਨ ਵਾਰ ਪਲਟੀ ਮਾਰੀ ਜਦਕਿ ਮੋਟਰਸਾਈਕਲ ਪੂਰੀ ਤਰ੍ਹਾਂ ਤਬਾਹ ਹੋ ਗਿਆ। ਹਾਦਸੇ ਵਿੱਚ ਦੋਵੇਂ ਵਾਹਨ ਪੂਰੀ ਤਰ੍ਹਾਂ ਤਬਾਹ ਹੋ ਗਏ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ  ਡੇਰਾ ਬਾਬਾ ਨਾਨਕ ਦੇ ਨਿਵਾਸੀ ਜ਼ਖ਼ਮੀ ਨੌਜਵਾਨ ਮਨਪ੍ਰੀਤ ਸਿੰਘ ਦੇ ਪਿਤਾ ਸਤੋਖ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਮਨਪ੍ਰੀਤ ਸਿੰਘ ਆਪਣੀ ਹੀਰੋ ਹਾਂਡਾ ਮੋਟਰਸਾਈਕਲ ’ਤੇ ਗੁਰੂਦਾਆਰਾ ਸਾਹਿਬ ਜਾ ਰਿਹਾ ਸੀ, ਜਦਕਿ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫਟ ਡਿਜ਼ਾਇਰ ਕਾਰ ਦੀ ਚਪੇਟ ਵਿੱਚ ਆਉਣ ਨਾਲ ਮਨਪ੍ਰੀਤ ਸਿੰਘ ਜ਼ਖ਼ਮੀ ਹੋ ਗਏ ਅਤੇ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ।ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕਾਰ ਚਾਲਕ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਡੇਰਾ ਬਾਬਾ ਨਾਨਕ ਪੁਲਿਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਅਸ਼ੋਕ ਕੁਮਾਰ ਨੇ ਕਿਹਾ ਕਿ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਤੋਂ ਬਾਅਦ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।