ਅਮਰੀਕਾ ਦੇ ਕੈਲੀਫੋਰਨੀਆ ’ਚ ਸਥਿਤ ਗੁਰਦੁਆਰਾ ਨਾਨਕ ਪ੍ਰਕਾਸ਼ ਟਰੇਸੀ ’ਚ ਸੇਵਾ ਨਿਭਾ ਰਹੇ ਵਿਅਕਤੀ ਦਾ ਹੋਇਆ ਕਤਲ
ਕਲਾਨੌਰ : ਅਮਰੀਕਾ ਦੇ ਕੈਲੀਫੋਰਨੀਆ ’ਚ ਸਥਿਤ ਦਮਦਮੀ ਟਕਸਾਲ ਦੇ ਗੁਰਦੁਆਰਾ ਨਾਨਕ ਪ੍ਰਕਾਸ਼ ਟਰੇਸੀ ਵਿਖੇ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਕਲਾਨੌਰ ਦੇ ਇੱਕ ਵਿਅਕਤੀ ਦੇ ਅਗਵਾ ਅਤੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਅਵਤਾਰ ਸਿੰਘ (55) ਪੁੱਤਰ ਗੁਰਦਿਆਲ ਸਿੰਘ ਦੇ ਭਰਾ ਬਲਕਾਰ ਸਿੰਘ ਨਿਵਾਸੀ ਕਲਾਨੌਰ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਅਵਤਾਰ ਸਿੰਘ ਦਮਦਮੀ ਟਕਸਾਲ ਦੇ ਗੁਰਦੁਆਰਾ ਨਾਨਕ ਪ੍ਰਕਾਸ਼ ਟਰੇਸੀ ਵਿਖੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਕੁਝ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਦੇ ਭਰਾ ਅਵਤਾਰ ਸਿੰਘ ਨੂੰ ਗੁਰਦੁਆਰਾ ਨਾਨਕ ਪ੍ਰਕਾਸ਼ ਟਰੇਸੀ ਤੋਂ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਕੈਲੀਫੋਰਨੀਆ ਪੁਲਿਸ ਨੇ ਉਸ ਦੀ ਲਾਸ਼ ਝੀਲ ਬੇਰੀਸਾ ਤੋਂ ਬਰਾਮਦ ਕੀਤੀ। ਸਥਾਨਕ ਪ੍ਰਸ਼ਾਸਨ ਮਾਮਲੇ ਦੀ ਜਾਂਚ ਕਰ ਰਿਹਾ ਹੈ।
SikhDiary