ਚੰਡੀਗੜ੍ਹ ਦੇ ਤਿੰਨ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸ਼ਹਿਰ ਦੇ ਤਿੰਨ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਧਮਕੀ ਨੇ ਸਕੂਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨੂੰ ਹਿਲਾ ਕੇ ਰੱਖ ਦਿੱਤਾ। ਰਿਪੋਰਟਾਂ ਅਨੁਸਾਰ, ਇਹ ਧਮਕੀਆਂ ਚੰਡੀਗੜ੍ਹ ਦੇ ਸੈਕਟਰ 38 ਵਿੱਚ ਸਥਿਤ ਵਿਵੇਕ ਹਾਈ ਸਕੂਲ, ਕਾਰਮਲ ਕਾਨਵੈਂਟ ਸਕੂਲ ਅਤੇ ਸੇਂਟ ਜੌਹਨ ਸਕੂਲ ਨੂੰ ਈ-ਮੇਲ ਰਾਹੀਂ ਭੇਜੀਆਂ ਗਈਆਂ ਹਨ।ਸਕੂਲਾਂ ਵਿੱਚ ਇਸ ਸਮੇਂ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਪ੍ਰੀਖਿਆ ਦੇ ਸਮੇਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣਾ ਬਹੁਤ ਚਿੰਤਾਜਨਕ ਹੈ। ਧਮਕੀ ਤੋਂ ਬਾਅਦ, ਵਿਦਿਆਰਥੀਆਂ ਨੂੰ ਤੁਰੰਤ ਘਰ ਭੇਜ ਦਿੱਤਾ ਗਿਆ।ਸੂਚਨਾ ਮਿਲਣ ‘ਤੇ, ਚੰਡੀਗੜ੍ਹ ਪ੍ਰਸ਼ਾਸਨ, ਪੁਲਿਸ, ਡੌਗ ਸਕੁਐਡ, ਬੰਬ ਨਿਰੋਧਕ ਦਸਤਾ ਅਤੇ ਖੁਫੀਆ ਏਜੰਸੀਆਂ ਮੌਕੇ ‘ਤੇ ਪਹੁੰਚੀਆਂ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸਾਰੇ ਸਕੂਲਾਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਜਾਰੀ ਹੈ। ਜਾਂਚ ਏਜੰਸੀਆਂ ਇਸ ਵੇਲੇ ਧਮਕੀ ਭਰੀ ਈ-ਮੇਲ ਦੀ ਜਾਂਚ ਕਰ ਰਹੀਆਂ ਹਨ।
SikhDiary