ਪੰਜਾਬੀ ਮੂਲ ਦੀ ਯੂਟਿਊਬਰ ਨੈਨਸੀ ਗਰੇਵਾਲ ਦੀ ਕੈਨੇਡਾ ‘ਚ ਚਾਕੂ ਮਾਰ ਕੇ ਕੀਤੀ ਹੱਤਿਆ
ਪੰਜਾਬ: ਕੈਨੇਡਾ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੇ ਪੰਜਾਬੀ ਮੂਲ ਦੀ ਯੂਟਿਊਬਰ ਨੈਨਸੀ ਗਰੇਵਾਲ ਦੀ ਮਾਂਟਰੀਅਲ ਨੇੜੇ ਲਾਸਾਲੇ ਸਥਿਤ ਉਨ੍ਹਾਂ ਦੇ ਘਰ ਵਿੱਚ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਗਰੇਵਾਲ ਦੇ ਘਰ ਵਿੱਚ ਦਾਖਲ ਹੋਏ ਅਤੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ।ਖ਼ਬਰ ਮਿਲੀ ਹੈ ਕਿ ਪੁਲਿਸ ਨੂੰ ਸੇਂਟ-ਲੂਸ ਕ੍ਰੇਸੈਂਟ ‘ਤੇ ਸਥਿਤ ਇੱਕ ਇਮਾਰਤ ਤੋਂ ਐਮਰਜੈਂਸੀ ਕਾਲ ਮਿਲੀ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਗਰੇਵਾਲ ਗੰਭੀਰ ਰੂਪ ਵਿੱਚ ਜ਼ਖਮੀ ਮਿਲੀ । ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਬਾਅਦ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਚਾਕੂ ਦੇ ਕਈ ਜ਼ਖ਼ਮ ਸਨ ਅਤੇ ਬਹੁਤ ਜ਼ਿਆਦਾ ਖੂਨ ਵਹਿਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।ਇਹ ਖ਼ਬਰ ਮਿਲਣ ‘ਤੇ, ਕੈਨੇਡਾ ਅਤੇ ਪੰਜਾਬ ਵਿੱਚ ਰਹਿਣ ਵਾਲੇ ਨੈਨਸੀ ਗਰੇਵਾਲ ਦੇ ਪਰਿਵਾਰ ਵਿੱਚ ਦੁੱਖ ਦੀ ਲਹਿਰ ਪਾਈ ਜਾ ਰਹੀ ਹੈ । ਮਾਂਟਰੀਅਲ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਕਤਲ ਦੇ ਪਿੱਛੇ ਅਸਲ ਮਨੋਰਥ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਗਰੇਵਾਲ ਸੋਸ਼ਲ ਮੀਡੀਆ ‘ਤੇ ਵੀਡੀਓ ਬਣਾ ਕੇ ਖਾਲਿਸਤਾਨ ਪੱਖੀ ਗਤੀਵਿਧੀਆਂ ਦੀ ਆਲੋਚਨਾ ਕਰਦੇ ਸਨ ਕਰਦੇ ਹੋਏ ਵੀਡੀਓ ਬਣਾਉਂਦੇ ਸਨ ਅਤੇ ਕਈ ਨੇਤਾਵਾਂ ਦਾ ਵਿਰੋਧ ਕਰਦੇ ਹੋਏ ਵੀਡੀਓ ਵੀ ਪੋਸਟ ਕੀਤੀ ਸੀ।
SikhDiary