Punjab Budget Session: ਕਾਂਗਰਸੀ ਵਿਧਾਇਕਾਂ ਨੇ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਉਨ੍ਹਾਂ ਦੇ ਸਵਾਲ ਨੂੰ ਸ਼ਾਮਲ ਨਾ ਕੀਤੇ ਜਾਣ ‘ਤੇ ਸਵਾਲ ਉਠਾਏ ਹਨ। ਬਾਜਵਾ ਨੇ ਕਿਹਾ, “ਮੇਰਾ ਸਵਾਲ ਖੇਤੀਬਾੜੀ ਨੀਤੀ ਬਾਰੇ ਸੀ।ਪਹਿਲੇ ਸਵਾਲ ਦਾ ਨੰਬਰ ਕੁਝ ਹੋਰ ਸੀ ਪਰ ਬਾਅਦ ਵਿੱਚ ਬਦਲਾਅ ਕਰ ਦਿੱਤਾ ਗਿਆ ਅਤੇ ਪ੍ਰਸ਼ਨਕਾਲ ਨੂੰ ਖਤਮ ਕਰ ਦਿੱਤਾ ਹੈ । ਮੰਤਰੀ ਖੇਤੀਬਾੜੀ ਨੀਤੀ ‘ਤੇ ਜਵਾਬ ਨਹੀਂ ਦੇਣਾ ਚਾਹੁੰਦੇ ਸਨ ਜਿਸ ਕਾਰਨ ਹੀ ਅਜਿਹਾ ਕੀਤਾ ਗਿਆ ਹੈ ।ਬਾਜਵਾ ਨੇ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ।ਇਹ ਗਲਤ ਪ੍ਰਥਾ ਅਪਣਾਈ ਜਾ ਰਹੀ ਹੈ ।ਕਾਂਗਰਸ ਆਗੂਆਂ ਨੇ ਨਾਅਰੇਬਾਜ਼ੀ ਕਰਦੇ ਹੋਏ ਸਦਨ ਤੋਂ ਵਾਕਆਊਟ ਕੀਤਾ। ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਰਾਜਪਾਲ ਦੇ ਭਾਸ਼ਣ ਦੇ ਧੰਨਵਾਦ ਮਤੇ ‘ਤੇ ਬੋਲਣ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ।
SikhDiary